ਤਾਜਾ ਖਬਰਾਂ
ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੀ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐੱਸ. ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 1 ਜਨਵਰੀ 2027 ਨੂੰ ਯੋਗਤਾ ਮਿਤੀ ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਜਾਰੀ ਸ਼ਡਿਊਲ ਅਨੁਸਾਰ, ਵੋਟਰ ਸੂਚੀਆਂ ਦਾ ਖਰੜਾ 12 ਨਵੰਬਰ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਬਾਅਦ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕਰਵਾਏ ਜਾ ਸਕਣਗੇ। ਸਾਰੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਅੰਤਿਮ ਵੋਟਰ ਸੂਚੀਆਂ 4 ਜਨਵਰੀ 2027 ਨੂੰ ਜਾਰੀ ਕੀਤੀਆਂ ਜਾਣਗੀਆਂ। ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ।
Get all latest content delivered to your email a few times a month.