IMG-LOGO
ਹੋਮ ਚੰਡੀਗੜ੍ਹ: ਚੰਡੀਗੜ੍ਹ ਵਿੱਚ ਦਿਨ-ਦਿਹਾੜੇ ਗੋਲੀਬਾਰੀ: ਸੋਸ਼ਲ ਮੀਡੀਆ 'ਤੇ ਪਈ ਵੀਡੀਓ ਕਾਰਨ...

ਚੰਡੀਗੜ੍ਹ ਵਿੱਚ ਦਿਨ-ਦਿਹਾੜੇ ਗੋਲੀਬਾਰੀ: ਸੋਸ਼ਲ ਮੀਡੀਆ 'ਤੇ ਪਈ ਵੀਡੀਓ ਕਾਰਨ ਗਈ ਵਿਦਿਆਰਥੀ ਦੀ ਜਾਨ

Admin User - Oct 23, 2026 11:18 AM
IMG

ਚੰਡੀਗੜ੍ਹ: ਸ਼ਹਿਰ ਦੇ ਸੈਕਟਰ-22 ਇਲਾਕੇ ਵਿੱਚ ਪੁਰਾਣੀ ਰੰਜਿਸ਼ ਅਤੇ ਇੰਸਟਾਗ੍ਰਾਮ 'ਤੇ ਵਾਇਰਲ ਹੋਈ ਇੱਕ ਵੀਡੀਓ ਨੂੰ ਲੈ ਕੇ ਹੋਏ ਵਿਵਾਦ ਨੇ ਖ਼ੌਫ਼ਨਾਕ ਰੂਪ ਧਾਰ ਲਿਆ। ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਤਾਬੜਤੋੜ ਗੋਲੀਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਆਟੋ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।


ਪੁਲਿਸ ਦੀ ਮੁੱਢਲੀ ਜਾਂਚ ਸਾਹਮਣੇ ਆਇਆ ਹੈ ਕਿ ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਹੀ ਮ੍ਰਿਤਕ ਅਤੇ ਮੁਲਜ਼ਮ ਧਿਰ ਦੇ ਨੌਜਵਾਨਾਂ ਵਿਚਾਲੇ ਆਪਸੀ ਹੱਥੋਪਾਈ ਹੋਈ ਸੀ। ਦੋਸ਼ੀ ਧਿਰ ਨੇ ਇਸ ਕੁੱਟਮਾਰ ਦੀ ਵੀਡੀਓ ਬਣਾ ਕੇ ਇੰਸਟਾਗ੍ਰਾਮ 'ਤੇ ਅਪਲੋਡ ਕਰ ਦਿੱਤੀ ਸੀ। ਇਸ ਵੀਡੀਓ ਕਾਰਨ ਹੋਈ ਬੇਇਜ਼ਤੀ ਦਾ ਬਦਲਾ ਲੈਣ ਲਈ ਹਮਲਾਵਰਾਂ ਨੇ ਇਸ ਖ਼ੌਫ਼ਨਾਕ ਕਾਂਡ ਨੂੰ ਅੰਜਾਮ ਦਿੱਤਾ।


ਮ੍ਰਿਤਕ ਦੀ ਪਛਾਣ ਸੈਕਟਰ-22 ਨਿਵਾਸੀ ਨੈਤਿਕ ਵਜੋਂ ਹੋਈ ਹੈ। ਘਟਨਾ ਵੇਲੇ ਨੈਤਿਕ ਆਪਣੇ ਇੱਕ ਦੋਸਤ ਨਾਲ ਆਟੋ ਵਿੱਚ ਸਵਾਰ ਹੋ ਕੇ ਪੀ.ਜੀ. ਵੱਲ ਜਾ ਰਿਹਾ ਸੀ। ਰਸਤੇ ਵਿੱਚ ਤਿੰਨ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਚਲਦੇ ਆਟੋ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਫਾਇਰਿੰਗ ਦੌਰਾਨ ਗੋਲੀਆਂ ਲੱਗਣ ਕਾਰਨ ਨੈਤਿਕ ਅਤੇ ਆਟੋ ਚਾਲਕ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਨਾਲ ਬੈਠਾ ਉਸ ਦਾ ਦੋਸਤ ਵਾਲ-ਵਾਲ ਬਚ ਗਿਆ।


ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਫੋਰੈਂਸਿਕ ਟੀਮ ਨੂੰ ਵੀ ਤਲਬ ਕਰ ਲਿਆ ਹੈ ਜੋ ਮੌਕੇ ਤੋਂ ਅਹਿਮ ਸਬੂਤ ਇਕੱਠੇ ਕਰ ਰਹੀ ਹੈ। ਆਟੋ ਦੇ ਅੰਦਰ ਖ਼ੂਨ ਦੇ ਨਿਸ਼ਾਨ ਘਟਨਾ ਦੀ ਭਿਆਨਕਤਾ ਦੀ ਗਵਾਹੀ ਦੇ ਰਹੇ ਹਨ। ਫਿਲਹਾਲ, ਪੁਲਿਸ ਨੇ ਨੇੜਲੇ ਮੰਦਰ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.