IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਵਿਧਾਨ ਸਭਾ ਸੈਸ਼ਨ: ਪ੍ਰਸ਼ਨ ਕਾਲ ਦੌਰਾਨ ਹੰਗਾਮਾ, ਵਿੱਤ ਮੰਤਰੀ...

ਪੰਜਾਬ ਵਿਧਾਨ ਸਭਾ ਸੈਸ਼ਨ: ਪ੍ਰਸ਼ਨ ਕਾਲ ਦੌਰਾਨ ਹੰਗਾਮਾ, ਵਿੱਤ ਮੰਤਰੀ ਹਰਪਾਲ ਚੀਮਾ ਦੇ ਕਾਂਗਰਸੀ ਲੀਡਰਾਂ 'ਤੇ ਤਿੱਖੇ ਹਮਲੇ

Admin User - Oct 23, 2026 12:26 PM
IMG

ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਆਉਂਦਿਆਂ ਹੀ ਸਦਨ ਵਿੱਚ ਹੰਗਾਮੇ ਦਾ ਮਾਹੌਲ ਬਣ ਗਿਆ। ਕਾਂਗਰਸੀ ਵਿਧਾਇਕਾਂ ਨੇ ਸੂਬੇ ਦੇ ਅਹਿਮ ਮੁੱਦਿਆਂ 'ਤੇ ਤੁਰੰਤ ਬਹਿਸ ਕਰਵਾਉਣ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਂਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁੱਦੇ 'ਤੇ ਵਿਚਾਰ ਕਰਨ ਦੇ ਭਰੋਸੇ ਦੇ ਬਾਵਜੂਦ ਪ੍ਰਸ਼ਨ ਕਾਲ ਜਾਰੀ ਰੱਖਣ ਨਾਲ ਵਿਰੋਧੀ ਧਿਰ ਭੜਕ ਉੱਠੀ।


ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸੀਟ ਤੋਂ ਖੜ੍ਹੇ ਹੋ ਕੇ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਪ੍ਰਗਟ ਸਿੰਘ ਅਤੇ ਹੋਰ ਆਗੂਆਂ 'ਤੇ ਤਿੱਖੇ ਸਿਆਸੀ ਹਮਲੇ ਬੋਲੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਗਿਆ ਹੈ ਅਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਜਨਤਾ ਨਾਲ ਧੋਖਾ ਕੀਤਾ ਗਿਆ ਹੈ।


ਸੱਤਾਧਾਰੀ ਧਿਰ ਨੇ ਇਤਿਹਾਸਕ ਘਟਨਾਵਾਂ ਅਤੇ ਪਿਛਲੇ ਸ਼ਾਸਨ ਦੌਰਾਨ ਰਹੀਆਂ ਸਰਕਾਰਾਂ ਦੀ ਭੂਮਿਕਾ ਦਾ ਹਵਾਲਾ ਦਿੰਦਿਆਂ ਵਿਰੋਧੀ ਆਗੂਆਂ ਨੂੰ ਘੇਰਿਆ ਅਤੇ ਦੋਸ਼ ਲਾਇਆ ਕਿ ਸਿਆਸੀ ਮੁਫ਼ਾਦਾਂ ਲਈ ਮ੍ਰਿਤਕਾਂ ਦੀਆਂ ਲਾਸ਼ਾਂ 'ਤੇ ਰਾਜਨੀਤੀ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.