ਤਾਜਾ ਖਬਰਾਂ
ਪੰਜਾਬ ਵਿੱਚ ਹੋਣ ਜਾ ਰਹੀ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ-2026 ਦੀ ਟਰਾਫ਼ੀ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਪਹੁੰਚੀ, ਜਿੱਥੇ ਰੇਲਵੇ ਮੰਡੀ ਗਰਾਊਂਡ ਵਿਖੇ ਖੇਡ ਪ੍ਰੇਮੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਾਊਂਡ ਗਲਾਸ ਫ਼ਾਊਂਡੇਸ਼ਨ ਅਤੇ ਰੇਲਵੇ ਮੰਡੀ ਦੀਆਂ ਹਾਕੀ ਟੀਮਾਂ ਵਿਚਕਾਰ ਦੋਸਤਾਨਾ ਮੁਕਾਬਲਾ ਵੀ ਕਰਵਾਇਆ ਗਿਆ। ਸਮਾਗਮ ਵਿੱਚ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਅਤੇ ਕੌਂਸਲਰ ਰਾਜੇਸ਼ਵਰ ਦਿਆਲ ਬੱਬੀ ਸਮੇਤ ਕਈ ਅਧਿਕਾਰੀਆਂ ਤੇ ਖੇਡ ਪ੍ਰੇਮੀਆਂ ਨੇ ਸ਼ਿਰਕਤ ਕੀਤੀ।
ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਪੰਜਾਬ ਦੀ ਹਾਕੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਹੋਣ ਵਾਲੀ ਇਸ ਕੌਮਾਂਤਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਪਹਿਲੀ ਵਾਰ ਕਰ ਰਿਹਾ ਹੈ। ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਟੂਰਨਾਮੈਂਟ ਦੇ ਸਾਰੇ ਮੈਚਾਂ ਲਈ ਦਰਸ਼ਕਾਂ ਦਾ ਦਾਖ਼ਲਾ ਮੁਫ਼ਤ ਰਹੇਗਾ, ਤਾਂ ਜੋ ਵੱਧ ਤੋਂ ਵੱਧ ਲੋਕ ਮੈਦਾਨ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾ ਸਕਣ।
Get all latest content delivered to your email a few times a month.