IMG-LOGO
ਹੋਮ ਪੰਜਾਬ: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27...

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ, ਦਰਬਾਰ ਸਾਹਿਬ ਵਿਖੇ ਹੋਵੇਗੀ ਵਿਸ਼ੇਸ਼ ਦੀਪਮਾਲਾ ਤੇ ਆਤਿਸ਼ਬਾਜ਼ੀ

Admin User - Oct 24, 2026 05:40 PM
IMG

ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਵਿਸ਼ੇਸ਼ ਜਲੌਅ ਸਜਾਏ ਜਾਣਗੇ। ਸਮਾਗਮਾਂ ਦੌਰਾਨ ਗੁਰਬਾਣੀ ਕੀਰਤਨ, ਵਿਸ਼ਾਲ ਨਗਰ ਕੀਰਤਨ, ਰਾਤਰੀ ਕੀਰਤਨ ਦਰਬਾਰ, ਦੀਪਮਾਲਾ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਨਗੇ।

ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਨੁਸਾਰ 25 ਅਤੇ 26 ਅਕਤੂਬਰ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਜਾਣਗੇ, ਜਿੱਥੇ ਪੰਥ ਪ੍ਰਸਿੱਧ ਰਾਗੀ ਜਥੇ ਰਾਗ ਪੜਤਾਲ ਦੇ ਆਧਾਰ 'ਤੇ ਗੁਰਬਾਣੀ ਦਾ ਗਾਇਨ ਕਰਨਗੇ। ਇਹ ਕੀਰਤਨ ਦਰਬਾਰ ਸ਼ਾਮ 7 ਵਜੇ ਤੋਂ ਰਾਤ 1 ਵਜੇ ਤੱਕ ਚੱਲਣਗੇ। 26 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

27 ਅਕਤੂਬਰ ਨੂੰ ਮੁੱਖ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਹੱਥੀਂ ਲਿਖੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਜਾਵੇਗਾ। ਸਵੇਰੇ 8:30 ਤੋਂ ਦੁਪਹਿਰ 12 ਵਜੇ ਤੱਕ ਤਿੰਨ ਪ੍ਰਮੁੱਖ ਧਾਰਮਿਕ ਅਸਥਾਨਾਂ 'ਤੇ ਇਤਿਹਾਸਕ ਵਸਤਾਂ ਦੇ ਜਲੌਅ ਸਜਾਏ ਜਾਣਗੇ। ਰਾਤ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਦਰਬਾਰ ਸਾਹਿਬ ਕੰਪਲੈਕਸ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ। ਇਸ ਤੋਂ ਇਲਾਵਾ 25 ਅਕਤੂਬਰ ਤੋਂ 9 ਨਵੰਬਰ ਤੱਕ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੋਜ਼ਾਨਾ ਗੁਰਮਤਿ ਵਿਚਾਰਾਂ ਅਤੇ ਕਥਾ ਦਾ ਪ੍ਰਵਾਹ ਜਾਰੀ ਰਹੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.