ਤਾਜਾ ਖਬਰਾਂ
ਪੰਜਾਬ ਦੇ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ ਰੇਲਵੇ ਟਰੈਕ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (NIA) ਨੇ ਵੱਡੀ ਕਾਰਵਾਈ ਕਰਦਿਆਂ 6 ਮੁਲਜ਼ਮਾਂ ਖ਼ਿਲਾਫ਼ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। 27 ਅਪ੍ਰੈਲ 2026 ਨੂੰ ਵਾਪਰੀ ਇਸ ਘਟਨਾ ਵਿੱਚ ਵਿਸਫੋਟਕ ਸਮੱਗਰੀ ਤਿਆਰ ਕਰਦੇ ਸਮੇਂ ਜਗਰੂਪ ਸਿੰਘ ਦੀ ਮੌਤ ਹੋ ਗਈ ਸੀ। ਜਾਂਚ ਏਜੰਸੀ ਮੁਤਾਬਕ ਇਸ ਮਾਮਲੇ ਵਿੱਚ ਪਾਕਿਸਤਾਨ ਵਿੱਚ ਬੈਠੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁਖੀ ਰਣਜੀਤ ਸਿੰਘ ਨੀਟਾ ਨਾਲ ਜੁੜੇ ਸਾਜ਼ਿਸ਼ੀ ਤਾਰ ਸਾਹਮਣੇ ਆਏ ਹਨ।
NIA ਵੱਲੋਂ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪ੍ਰਦੀਪ ਸਿੰਘ ਉਰਫ਼ ਖ਼ਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਮਨਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਕਾਨੂੰਨਾਂ ਤਹਿਤ ਗੰਭੀਰ ਦੋਸ਼ ਲਗਾਏ ਗਏ ਹਨ। ਏਜੰਸੀ ਦੀ ਚਾਰਜਸ਼ੀਟ ਅਨੁਸਾਰ ਇਸ ਸਾਜ਼ਿਸ਼ ਦਾ ਉਦੇਸ਼ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ, ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨਾ ਅਤੇ ਦੇਸ਼ ਦੀ ਸੁਰੱਖਿਆ ਨੂੰ ਚੁਣੌਤੀ ਦੇਣਾ ਸੀ। ਮਾਮਲੇ ਵਿੱਚ ਵਿਦੇਸ਼ੀ ਸੰਪਰਕਾਂ ਅਤੇ ਹੋਰ ਸਾਜ਼ਿਸ਼ੀ ਕੜੀਆਂ ਦੀ ਜਾਂਚ ਅਜੇ ਜਾਰੀ ਹੈ।
Get all latest content delivered to your email a few times a month.