ਤਾਜਾ ਖਬਰਾਂ
ਗਿੱਦੜਬਾਹਾ: ਇਲਾਕੇ ਦੇ ਰਾਮ ਸ਼ਰਨਮ ਵਾਲੀ ਗਲੀ ਵਿੱਚ ਦੇਰ ਸ਼ਾਮ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰੇਲੂ ਝਗੜੇ ਦੌਰਾਨ ਇੱਕ ਪੁੱਤਰ ਵੱਲੋਂ ਆਪਣੇ ਹੀ ਬਜ਼ੁਰਗ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 75 ਸਾਲਾ ਬਖ਼ਸ਼ੀਸ਼ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਮ੍ਰਿਤਕ ਦੀ ਪਤਨੀ ਜਸਪਾਲ ਕੌਰ ਅਤੇ ਤਿੰਨੋਂ ਮਾਸੂਮ ਪੋਤੀਆਂ ਘਰ ਵਿੱਚ ਹੀ ਮੌਜੂਦ ਸਨ। ਜਸਪਾਲ ਕੌਰ ਨੇ ਦੱਸਿਆ ਕਿ ਉਸ ਦੀ ਨੂੰਹ ਕੁਝ ਦਿਨ ਪਹਿਲਾਂ ਆਪਣੀਆਂ ਧੀਆਂ ਨੂੰ ਘਰ ਛੱਡ ਕੇ ਪੇਕੇ ਚਲੀ ਗਈ ਸੀ, ਜਿਸ ਕਾਰਨ ਘਰ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਸੀ।
ਬੀਤੀ ਸ਼ਾਮ ਵੀ ਕਿਸੇ ਗੱਲ ਨੂੰ ਲੈ ਕੇ ਪਿਓ-ਪੁੱਤ ਵਿਚਾਲੇ ਤਕਰਾਰ ਹੋ ਗਈ। ਦੇਖਦਿਆਂ ਹੀ ਦੇਖਦਿਆਂ ਬਹਿਸ ਇੰਨੀ ਵਧ ਗਈ ਕਿ ਗੁੱਸੇ ਵਿੱਚ ਆਏ ਪੁੱਤਰ ਨੇ ਧਾਰਦਾਰ ਹਥਿਆਰ (ਕਿਰਪਾਨ) ਨਾਲ ਆਪਣੇ ਪਿਤਾ ’ਤੇ ਹਮਲਾ ਕਰ ਦਿੱਤਾ। ਗੰਭੀਰ ਜ਼ਖਮੀ ਹੋਣ ਕਾਰਨ ਬਜ਼ੁਰਗ ਬਖ਼ਸ਼ੀਸ਼ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਘਟਨਾ ਦੀ ਖ਼ਬਰ ਮਿਲਦਿਆਂ ਹੀ ਥਾਣਾ ਗਿੱਦੜਬਾਹਾ ਦੇ ਐੱਸ.ਐੱਚ.ਓ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਐੱਸ.ਐੱਚ.ਓ. ਨੇ ਦੱਸਿਆ ਕਿ "ਪੁਲਿਸ ਨੂੰ 75 ਸਾਲਾ ਬਜ਼ੁਰਗ ਦੇ ਕਤਲ ਦੀ ਇਤਲਾਹ ਮਿਲੀ ਸੀ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਕਤਲ ਦੀ ਵਾਰਦਾਤ ਨੂੰ ਮ੍ਰਿਤਕ ਦੇ ਪੁੱਤਰ ਨੇ ਹੀ ਅੰਜਾਮ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਬਣਦੀ
Get all latest content delivered to your email a few times a month.