IMG-LOGO
ਹੋਮ ਪੰਜਾਬ: ਪਟਿਆਲਾ ਤੋਂ ਪੰਜਾਬ ਨੂੰ 100 ਨਵੀਆਂ PRTC ਬੱਸਾਂ ਦੀ ਸੌਗਾਤ,...

ਪਟਿਆਲਾ ਤੋਂ ਪੰਜਾਬ ਨੂੰ 100 ਨਵੀਆਂ PRTC ਬੱਸਾਂ ਦੀ ਸੌਗਾਤ, CM ਮਾਨ ਨੇ ਦਿਖਾਈ ਹਰੀ ਝੰਡੀ; ਅਗਲੇ ਮਹੀਨੇ 309 ਹੋਰ ਬੱਸਾਂ ਸੜਕਾਂ ’ਤੇ ਉਤਾਰਨ ਦਾ...

Admin User - Oct 26, 2026 03:44 PM
IMG

ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਪੀਆਰਟੀਸੀ ਦੇ ਬੇੜੇ ਵਿੱਚ 100 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ। ਪਟਿਆਲਾ ਵਿਖੇ ਹੋਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪਿੰਡਾਂ ਅਤੇ ਛੋਟੇ ਕਸਬਿਆਂ ਤੋਂ ਸ਼ਹਿਰਾਂ ਤੱਕ ਆਵਾਜਾਈ ਦੀ ਸਹੂਲਤ ਬਿਹਤਰ ਹੋਵੇਗੀ ਅਤੇ ਵਿਦਿਆਰਥੀਆਂ ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਮਹੀਨੇ ਪੀਆਰਟੀਸੀ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਦੇ ਪੇਂਡੂ ਵਿਕਾਸ ਫੰਡ (RDF) ਅਤੇ ਵੈਟ ਦੇ ਬਕਾਏ ਰੋਕਣ ਦੇ ਦੋਸ਼ ਲਗਾਉਂਦਿਆਂ ਸੂਬੇ ਨਾਲ ਵਿਤਕਰਾ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਅਤੇ ਵਿਰੋਧੀ ਪਾਰਟੀਆਂ ਦੀ ਭੂਮਿਕਾ ’ਤੇ ਵੀ ਸਵਾਲ ਖੜ੍ਹੇ ਕੀਤੇ। ਨਸ਼ਿਆਂ ਦੇ ਮੁੱਦੇ ’ਤੇ ਅਕਾਲੀ ਦਲ ਅਤੇ ਭਾਜਪਾ ਨੂੰ ਘੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਨਸ਼ਿਆਂ ਦੀ ਸਮੱਸਿਆ ਲਈ ਜ਼ਿੰਮੇਵਾਰ ਰਹੀਆਂ ਪਾਰਟੀਆਂ ਹੁਣ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਦਾਅਵੇ ਕਰ ਰਹੀਆਂ ਹਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.