ਤਾਜਾ ਖਬਰਾਂ
ਖਮਾਣੋਂ ਸਥਿਤ ਇੱਕ ਨਿੱਜੀ ਨਸ਼ਾ ਛੁਡਾਊ ਹਸਪਤਾਲ ਵਿਖੇ ਕੇਂਦਰੀ ਜਾਂਚ ਬਿਊਰੋ (CBI) ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ, ਸਵੇਰੇ ਕਰੀਬ 10 ਵਜੇ ਚੰਡੀਗੜ੍ਹ ਜਾਂ ਦਿੱਲੀ ਤੋਂ ਪਹੁੰਚੀਆਂ ਜਾਂਚ ਟੀਮਾਂ ਨੇ ਹਸਪਤਾਲ ਦੇ ਰਿਕਾਰਡ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕੀਤੀ। ਹਸਪਤਾਲ ਵਿੱਚ ਮੌਜੂਦ ਸੁਰੱਖਿਆ ਗਾਰਡਾਂ ਨੇ ਪੱਤਰਕਾਰਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਹਾਲਾਂਕਿ, ਇਸ ਛਾਪੇਮਾਰੀ ਦੇ ਪਿੱਛੇ ਕੀ ਕਾਰਨ ਹਨ, ਇਸ ਬਾਰੇ ਅਧਿਕਾਰਤ ਤੌਰ 'ਤੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਦੱਸਿਆ ਜਾ ਰਿਹਾ ਹੈ ਕਿ ਇਹ ਹਸਪਤਾਲ ਲੰਬੇ ਸਮੇਂ ਤੋਂ ਨਸ਼ਾ ਛੁਡਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾ ਰਿਹਾ ਸੀ ਅਤੇ ਇੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਪਹੁੰਚਦੇ ਸਨ। ਖ਼ਬਰ ਲਿਖੇ ਜਾਣ ਤੱਕ CBI ਦੀ ਜਾਂਚ ਅਤੇ ਛਾਪੇਮਾਰੀ ਜਾਰੀ ਸੀ।
Get all latest content delivered to your email a few times a month.