IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦੇ ਮਹਿਤਾ ’ਚ ਜੇ.ਡੀ. ਜਿੰਮ ਦੇ ਬਾਹਰ ਫਾਇਰਿੰਗ, ਮੌਕੇ...

ਅੰਮ੍ਰਿਤਸਰ ਦੇ ਮਹਿਤਾ ’ਚ ਜੇ.ਡੀ. ਜਿੰਮ ਦੇ ਬਾਹਰ ਫਾਇਰਿੰਗ, ਮੌਕੇ ਤੋਂ 3 ਖੋਲ ਬਰਾਮਦ; ਪੁਲਿਸ ਵੱਲੋਂ CCTV ਫੁਟੇਜ ਦੀ ਜਾਂਚ

Admin User - Oct 26, 2026 04:21 PM
IMG

ਅੰਮ੍ਰਿਤਸਰ ਦੇ ਮਹਿਤਾ ਵਿਖੇ ਜੇ.ਡੀ. ਰੈੱਡ ਜਿੰਮ ਦੇ ਬਾਹਰ ਸਵੇਰੇ ਤੜਕਸਾਰ ਅੰਨ੍ਹੇਵਾਹ ਫਾਇਰਿੰਗ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਦੌਰਾਨ ਘਟਨਾ ਸਥਾਨ ਤੋਂ ਗੋਲੀਆਂ ਦੇ 3 ਖੋਲ ਬਰਾਮਦ ਕੀਤੇ ਗਏ ਹਨ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਪੁਲਿਸ ਵੱਲੋਂ ਜਿੰਮ ਮਾਲਕ ਅਤੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਦਕਿ ਮੁਲਜ਼ਮਾਂ ਦੀ ਪਛਾਣ ਲਈ ਆਲੇ-ਦੁਆਲੇ ਦੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਮੁਤਾਬਕ ਫਿਲਹਾਲ ਪੁਰਾਣੀ ਰੰਜਿਸ਼ ਦਾ ਕੋਈ ਪੱਕਾ ਸਬੂਤ ਸਾਹਮਣੇ ਨਹੀਂ ਆਇਆ ਅਤੇ ਸ਼ਿਕਾਇਤ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.