IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਰੂਸ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ...

ਰੂਸ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ ਰਜਨੀਸ਼

Admin User - Oct 26, 2026 07:05 PM
IMG

ਹੁਸ਼ਿਆਰਪੁਰ ਜ਼ਿਲ੍ਹੇ ਦੇ ਦੋ ਪਰਿਵਾਰਾਂ ਲਈ ਵਿਦੇਸ਼ਾਂ ਤੋਂ ਆਈਆਂ ਦੁਖਦਾਈ ਖ਼ਬਰਾਂ ਨੇ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਦਸੂਹਾ ਦੇ ਪਿੰਡ ਸਿਪਰੀਆਂ ਦੇ 29 ਸਾਲਾ ਰਜਨੀਸ਼ ਸਿੰਘ ਲੱਕੀ ਦੀ ਰੂਸ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਕਰੀਬ 9 ਮਹੀਨੇ ਪਹਿਲਾਂ ਰੋਜ਼ਗਾਰ ਅਤੇ ਬਿਹਤਰ ਭਵਿੱਖ ਦੀ ਆਸ ਨਾਲ ਵਿਦੇਸ਼ ਗਿਆ ਸੀ। ਪਿਤਾ ਦੇ ਦਿਹਾਂਤ ਤੋਂ ਬਾਅਦ ਰਜਨੀਸ਼ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਉਸਦੀ ਦੇਹ ਪਿੰਡ ਪਹੁੰਚਣ 'ਤੇ ਪਰਿਵਾਰ ਤੇ ਪਿੰਡ ਵਾਸੀ ਗਮਗੀਨ ਹੋ ਗਏ।

ਇਸੇ ਦੌਰਾਨ ਟਾਂਡਾ ਉੜਮੁੜ ਨੇੜਲੇ ਪਿੰਡ ਰਾੜਾ ਦੇ 40 ਸਾਲਾ ਨਵਦੀਪ ਸਿੰਘ ਰਾਜਾ ਦੀ ਵੀ ਅਮਰੀਕਾ ਦੇ ਇੰਡੀਆਨਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਉਹ ਪਿਛਲੇ ਚਾਰ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ ਅਤੇ ਟੈਕਸੀ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਸੀ। ਦੋਵਾਂ ਨੌਜਵਾਨਾਂ ਦੀ ਮੌਤ ਦੀ ਖ਼ਬਰ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਰਿਵਾਰਾਂ ਅਤੇ ਪਿੰਡਾਂ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਨੌਜਵਾਨਾਂ ਦੀਆਂ ਇਨ੍ਹਾਂ ਮੌਤਾਂ ਨੇ ਪਰਿਵਾਰਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.