ਤਾਜਾ ਖਬਰਾਂ
ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿੱਚ ਬੁੱਧਵਾਰ ਨੂੰ ਪੁਲਿਸ ਅਤੇ ਤਿੰਨ ਸ਼ੱਕੀ ਨੌਜਵਾਨਾਂ ਵਿਚਾਲੇ ਮੁਕਾਬਲਾ ਹੋਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਪੁਲਿਸ ਅਨੁਸਾਰ, ਮੋਟਰਸਾਈਕਲ ’ਤੇ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਬਾਰੇ ਗੁਪਤ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਉਨ੍ਹਾਂ ਦਾ ਪਿੱਛਾ ਕੀਤਾ। ਪੁਲਿਸ ਨੂੰ ਦੇਖਦਿਆਂ ਹੀ ਸ਼ੱਕੀਆਂ ਨੇ ਦਾਣਾ ਮੰਡੀ ਵਿੱਚ ਪਹੁੰਚ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਕਾਰਵਾਈ ਕੀਤੀ।
ਡੀਐੱਸਪੀ ਜੋਗਾ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਦਿਆਂ ਸਥਾਨਕ ਨੌਜਵਾਨਾਂ ਦੀ ਮਦਦ ਨਾਲ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਦਕਿ ਤੀਜਾ ਮੁਲਜ਼ਮ ਝਾੜੀਆਂ ਅਤੇ ਦਰੱਖਤਾਂ ਦੀ ਆੜ ਲੈ ਕੇ ਫ਼ਰਾਰ ਹੋ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਰਾਹਤ ਦੀ ਗੱਲ ਇਹ ਰਹੀ ਕਿ ਗੋਲੀਬਾਰੀ ਦੌਰਾਨ ਕਿਸੇ ਪੁਲਿਸ ਮੁਲਾਜ਼ਮ ਜਾਂ ਆਮ ਨਾਗਰਿਕ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।
ਪੁਲਿਸ ਨੂੰ ਸ਼ੱਕ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੀਤੀ ਰਾਤ ਵਾਪਰੀ ਕਿਸੇ ਹੋਰ ਅਪਰਾਧਿਕ ਘਟਨਾ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਫਿਲਹਾਲ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਜਾਰੀ ਹੈ।
Get all latest content delivered to your email a few times a month.