IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਈਥਾਨੋਲ ਬਰਾਮਦ; ਨਕਲੀ ਸ਼ਰਾਬ ਬਣਾਉਣ ਦੇ ਨੈੱਟਵਰਕ ਦਾ ਪਰਦਾਫਾਸ਼

Admin User - Oct 29, 2026 06:25 PM
IMG

ਪੰਜਾਬ ਵਿੱਚ ਨਸ਼ਿਆਂ ਅਤੇ ਗ਼ੈਰ-ਕਾਨੂੰਨੀ ਕਾਰੋਬਾਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬਿਆਸ ਦੇ ਹਾਈਟੈੱਕ ਨਾਕੇ ’ਤੇ ਚੈਕਿੰਗ ਦੌਰਾਨ ਪੁਲਿਸ ਨੇ ਹਰਿਆਣਾ ਵੱਲੋਂ ਆ ਰਹੇ ਇੱਕ ਟਰੱਕ ਨੂੰ ਰੋਕ ਕੇ ਉਸ ਵਿੱਚੋਂ ਲਗਭਗ 30 ਲੱਖ 80 ਹਜ਼ਾਰ ਮਿਲੀਲੀਟਰ ਈਥਾਨੋਲ ਬਰਾਮਦ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਇਹ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ।

ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮਾਂ ਨੇ ਇਹ ਕਾਰਵਾਈ ਕੀਤੀ। ਮਾਮਲੇ ਵਿੱਚ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਅਤੇ ਥਾਣਾ ਬਿਆਸ ਵਿੱਚ ਆਬਕਾਰੀ ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਪੁਲਿਸ ਅਨੁਸਾਰ, ਬਰਾਮਦ ਕੀਤੇ ਗਏ ਈਥਾਨੋਲ ਦੀ ਵਰਤੋਂ ਕਰਕੇ ਲਗਭਗ 17 ਹਜ਼ਾਰ ਬੋਤਲਾਂ ਨਾਜਾਇਜ਼ ਸ਼ਰਾਬ ਤਿਆਰ ਕੀਤੇ ਜਾਣ ਦੀ ਸੰਭਾਵਨਾ ਸੀ। ਖ਼ਦਸ਼ਾ ਜਤਾਇਆ ਗਿਆ ਕਿ ਇਹ ਸ਼ਰਾਬ ਤਿਉਹਾਰੀ ਸੀਜ਼ਨ ਦੌਰਾਨ ਪਿੰਡਾਂ ਵਿੱਚ ਸਸਤੇ ਭਾਅ ਵੇਚੀ ਜਾਣੀ ਸੀ। ਪੁਲਿਸ ਦਾ ਕਹਿਣਾ ਹੈ ਕਿ ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਜ਼ਹਿਰੀਲੀ ਸ਼ਰਾਬ ਕਾਰਨ ਹੋਣ ਵਾਲੇ ਸੰਭਾਵੀ ਜਾਨੀ ਨੁਕਸਾਨ ਨੂੰ ਟਾਲਣ ਵਿੱਚ ਮਦਦ ਮਿਲੀ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.