IMG-LOGO
ਹੋਮ ਪੰਜਾਬ: ਮਾਨਸਾ ਅਦਾਲਤ ਨੇ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ ਨੂੰ 4...

ਮਾਨਸਾ ਅਦਾਲਤ ਨੇ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ

Admin User - Oct 29, 2026 08:42 PM
IMG

ਮਾਨਸਾ ਦੀ ਅਦਾਲਤ ਨੇ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਨੂੰ ਪੁੱਛਗਿੱਛ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਲੱਖਾ ਸਿਧਾਣਾ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਦੌਰਾਨ ਮੌਕੇ ’ਤੇ ਮੌਜੂਦ ਕੁਝ ਨੌਜਵਾਨਾਂ ਨੇ ਵਿਰੋਧ ਵੀ ਕੀਤਾ। ਖ਼ਬਰ ਮੁਤਾਬਕ ਪੁਲਿਸ ਲੱਖਾ ਸਿਧਾਣਾ ਨੂੰ ਗੱਡੀ ਵਿੱਚ ਬਿਠਾ ਕੇ ਲੈ ਗਈ ਅਤੇ ਕੁਝ ਹੋਰ ਨੌਜਵਾਨਾਂ ਨੂੰ ਵੀ ਆਪਣੇ ਨਾਲ ਲੈ ਗਈ ਸੀ। ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.