IMG-LOGO
ਹੋਮ ਪੰਜਾਬ: ਜਲੰਧਰ ’ਚ ਨਸ਼ਾ ਤਸਕਰੀ ਦੇ ਮੁਲਜ਼ਮ ਦੀ ਜਾਇਦਾਦ ’ਤੇ ਚੱਲਿਆ...

ਜਲੰਧਰ ’ਚ ਨਸ਼ਾ ਤਸਕਰੀ ਦੇ ਮੁਲਜ਼ਮ ਦੀ ਜਾਇਦਾਦ ’ਤੇ ਚੱਲਿਆ ਬੁਲਡੋਜ਼ਰ, 7 ਅਪਰਾਧਿਕ ਮਾਮਲਿਆਂ ’ਚ ਨਾਮਜ਼ਦ ਹੈ ਗਗਨਦੀਪ ਸਿੰਘ

Admin User - Oct 30, 2026 05:24 PM
IMG

ਜਲੰਧਰ ਦੇ ਬਸਤੀ ਸ਼ੇਖ ਇਲਾਕੇ ਦੇ ਤੇਜ਼ ਮੋਹਨ ਨਗਰ ਵਿੱਚ ਪੁਲਿਸ ਅਤੇ ਨਗਰ ਨਿਗਮ ਦੀ ਸਾਂਝੀ ਟੀਮ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਾਮਜ਼ਦ ਗਗਨਦੀਪ ਸਿੰਘ ਦੇ ਘਰ ’ਤੇ ਬੁਲਡੋਜ਼ਰ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਪੁਲਿਸ ਕਮਿਸ਼ਨਰ ਵੀ ਮੌਕੇ ’ਤੇ ਮੌਜੂਦ ਰਹੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

ਪੁਲਿਸ ਕਮਿਸ਼ਨਰ ਅਨੁਸਾਰ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 7 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਪੁਲਿਸ ਵੱਲੋਂ ਉਸ ਦੀਆਂ ਕਈ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ ਅਤੇ ਨਸ਼ਾ ਤਸਕਰੀ ਰਾਹੀਂ ਕਥਿਤ ਤੌਰ ’ਤੇ ਬਣਾਈਆਂ ਗਈਆਂ ਜਾਇਦਾਦਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਦੂਜੇ ਪਾਸੇ, ਸਥਾਨਕ ਲੋਕਾਂ ਮੁਤਾਬਕ ਇਹ ਮਕਾਨ ਮੁਲਜ਼ਮ ਦੇ ਦਾਦੇ ਵੱਲੋਂ ਬਣਵਾਇਆ ਗਿਆ ਸੀ ਅਤੇ ਕਰੀਬ 70 ਸਾਲ ਪੁਰਾਣਾ ਹੋਣ ਕਾਰਨ ਪਹਿਲਾਂ ਹੀ ਕਾਫ਼ੀ ਖ਼ਸਤਾਹਾਲ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਪਤਨੀ ਅਤੇ ਤਿੰਨ ਬੱਚੇ ਇਸ ਘਰ ਵਿੱਚ ਰਹਿ ਰਹੇ ਸਨ। ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅਜਿਹੀਆਂ ਜਾਇਦਾਦਾਂ ਦੀ ਜਾਂਚ ਅਤੇ ਕਾਰਵਾਈ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.