IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰੀ ਭਲਾਈ ਬੋਰਡਾਂ ਦੇ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰੀ ਭਲਾਈ ਬੋਰਡਾਂ ਦੇ ਚੇਅਰਮੈਨ ਨਿਯੁਕਤ

Admin User - Oct 30, 2026 07:15 PM
IMG

ਸੰਜੀਵ ਜਿੰਦਲ 

ਮਾਨਸਾ, 30 ਅਕਤੂਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਾਈਚਾਰਿਆਂ ਨਾਲ ਸਿੱਧਾ ਤਾਲਮੇਲ ਵਧਾਉਣ ਅਤੇ ਆਮ ਲੋਕਾਂ ਨੂੰ ਦਰਪੇਸ਼ ਸਥਾਨਕ ਸਮੱਸਿਆਵਾਂ ਨੂੰ ਤਰਜੀਹੀ ਆਧਾਰ 'ਤੇ ਹੱਲ ਕਰਨ ਦੇ ਮਕਸਦ ਨਾਲ ਵੱਖ-ਵੱਖ ਭਲਾਈ ਬੋਰਡਾਂ ਦੇ ਜ਼ਿਲ੍ਹਾ ਪੱਧਰੀ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਉਹਨਾਂ ਦੇ ਨਿਯੁਕਤੀ ਪੱਤਰ ਸੌਂਪੇ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਈਸ਼ਵਰ ਦਾਸ ਨੂੰ ਅਗਰਵਾਲ ਭਲਾਈ ਬੋਰਡ, ਸੁਖਵਿੰਦਰ ਰਾਮ ਨੂੰ ਬਾਜੀਗਰ ਤੇ ਟੱਪਰੀਵਾਸ ਭਲਾਈ ਬੋਰਡ, ਖੁਸ਼ੀ ਰਾਮ ਨੂੰ ਬ੍ਰਾਹਮਣ ਭਲਾਈ ਬੋਰਡ, ਸਤਪਾਲ ਸਿੰਘ ਨੂੰ ਕੰਬੋਜ ਭਲਾਈ ਬੋਰਡ, ਸੁਲੇਮਾਨ ਸਿੱਧੂ ਨੂੰ ਮਸੀਹ ਭਲਾਈ ਬੋਰਡ, ਮੋਹਨ ਲਾਲ ਨੂੰ ਕਨੋਜੀਆ ਭਲਾਈ ਬੋਰਡ, ਵਿਕਰਮਜੀਤ ਸਿੰਘ ਨੂੰ ਸੈਣੀ ਭਲਾਈ ਬੋਰਡ ਅਤੇ ਸੁਰਜੀਤ ਸਿੰਘ ਨੂੰ ਵਿਮੁਕਤ ਜਾਤੀ ਭਲਾਈ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਵਜੋਂ ਨਿਯੁਕਤੀ ਪੱਤਰ ਸੌਂਪਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੇ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਭਾਈਚਾਰਿਆਂ ਦੀਆਂ ਸਮੱਸਿਆਵਾਂ ਦੇ ਪਹਿਲ ਦੇ ਆਧਾਰ 'ਤੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.