ਤਾਜਾ ਖਬਰਾਂ
ਆਮ ਆਦਮੀ ਪਾਰਟੀ ਨੇ ਆਪਣੀਆਂ ਚੋਣੀ ਤਿਆਰੀਆਂ ਨੂੰ ਹੋਰ ਤੇਜ਼ ਕਰਦਿਆਂ 40 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਫਰੀਦਕੋਟ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਵਿੱਚੋਂ ਦੋ ਸੀਟਾਂ ਲਈ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।
ਪਾਰਟੀ ਨੇ ਕੋਟਕਪੂਰਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਵਾਰ ਫਿਰ ਆਪਣਾ ਉਮੀਦਵਾਰ ਬਣਾਇਆ ਹੈ, ਜਦਕਿ ਜੈਤੋ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਅਮੋਲਕ ਸਿੰਘ ਨੂੰ ਮੁੜ ਟਿਕਟ ਦਿੱਤੀ ਗਈ ਹੈ। ਇਸ ਫੈਸਲੇ ਨਾਲ AAP ਨੇ ਆਪਣੇ ਮੌਜੂਦਾ ਨੁਮਾਇੰਦਿਆਂ ’ਤੇ ਭਰੋਸਾ ਜਤਾਇਆ ਹੈ।
ਹਾਲਾਂਕਿ ਫਰੀਦਕੋਟ ਵਿਧਾਨ ਸਭਾ ਹਲਕੇ ਲਈ ਉਮੀਦਵਾਰ ਦੇ ਨਾਂ ਦਾ ਐਲਾਨ ਅਜੇ ਨਹੀਂ ਕੀਤਾ ਗਿਆ। ਇਸ ਕਾਰਨ ਇਸ ਸੀਟ ਨੂੰ ਲੈ ਕੇ ਸਿਆਸੀ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ ਅਤੇ ਲੋਕ ਹੁਣ ਪਾਰਟੀ ਦੇ ਅਗਲੇ ਫੈਸਲੇ ਦੀ ਉਡੀਕ ਕਰ ਰਹੇ ਹਨ।
Get all latest content delivered to your email a few times a month.