IMG-LOGO
ਹੋਮ ਪੰਜਾਬ: ਤਪਾ ਮੰਡੀ ਰੈਲੀ 'ਚ ਹਰਸਿਮਰਤ ਬਾਦਲ ਦਾ ਸਰਕਾਰਾਂ 'ਤੇ ਹੱਲਾ...

ਤਪਾ ਮੰਡੀ ਰੈਲੀ 'ਚ ਹਰਸਿਮਰਤ ਬਾਦਲ ਦਾ ਸਰਕਾਰਾਂ 'ਤੇ ਹੱਲਾ ਬੋਲ, ਕਿਹਾ—ਨਸ਼ੇ ਵੇਚਣ ਵਾਲਿਆਂ ਦੀ ਥਾਂ ਨਸ਼ਾ ਵਿਰੋਧੀਆਂ 'ਤੇ ਹੋ ਰਿਹਾ ਐਕਸ਼ਨ

Admin User - Oct 31, 2026 05:04 PM
IMG

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਨਾਲਾ ਜ਼ਿਲ੍ਹੇ ਦੀ ਤਪਾ ਮੰਡੀ ਵਿੱਚ “ਮਾਵਾਂ-ਧਿਆਨਾਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ” ਦੇ ਨਾਅਰੇ ਹੇਠ ਮਹਿਲਾ ਰੈਲੀ ਕਰਵਾਈ ਗਈ। ਇਸ ਰੈਲੀ ਵਿੱਚ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਰੈਲੀ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਵਾਂ ਅਤੇ ਧੀਆਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ, ਪਰ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਰੁਕਣ ਦੀ ਬਜਾਏ ਹੋਰ ਫੈਲ ਰਿਹਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਸਰਕਾਰ ਨੇ ਵੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਵੱਡੇ ਵਾਅਦੇ ਕੀਤੇ ਸਨ, ਪਰ ਉਹ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਵੀ ਪੰਜਾਬ ਦੇ ਕਈ ਪਰਿਵਾਰ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਉਣ ਲਈ ਚਿੰਤਤ ਹਨ।

ਆਪ ਵੱਲੋਂ ਜਾਰੀ ਕੀਤੀ ਜਾ ਰਹੀ ਉਮੀਦਵਾਰਾਂ ਦੀ ਸੂਚੀ ਨੂੰ ਲੈ ਕੇ ਵੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਖੜ੍ਹੇ ਕੀਤੇ ਅਤੇ ਦੋਸ਼ ਲਗਾਇਆ ਕਿ ਵਿਵਾਦਿਤ ਸਾਖ ਵਾਲੇ ਆਗੂਆਂ ਨੂੰ ਮੁੜ ਮੌਕਾ ਦਿੱਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ, ਉਨ੍ਹਾਂ ਨੇ 1 ਨਵੰਬਰ ਨੂੰ ਦਿੱਲੀ ਵਿੱਚ ਕਾਂਗਰਸ ਵੱਲੋਂ ਕੀਤੀ ਜਾਣ ਵਾਲੀ ਰੈਲੀ 'ਤੇ ਵੀ ਸਵਾਲ ਉਠਾਏ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖ ਕੌਮ ਨਾਲ ਜੁੜੀਆਂ ਇਤਿਹਾਸਕ ਘਟਨਾਵਾਂ ਦੇ ਮੱਦੇਨਜ਼ਰ ਇਸ ਦਿਨ ਰੈਲੀ ਕਰਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਇਸ ਮਾਮਲੇ ਦਾ ਢੁੱਕਵਾਂ ਜਵਾਬ ਦੇਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.