IMG-LOGO
ਹੋਮ ਪੰਜਾਬ: ਸ੍ਰੀ ਚਮਕੌਰ ਸਾਹਿਬ ਵਿਖੇ ਜਸਵੀਰ ਸਿੰਘ ਗੜ੍ਹੀ ਵੱਲੋਂ ਸਖੀ ਮਿਲਣੀ,...

ਸ੍ਰੀ ਚਮਕੌਰ ਸਾਹਿਬ ਵਿਖੇ ਜਸਵੀਰ ਸਿੰਘ ਗੜ੍ਹੀ ਵੱਲੋਂ ਸਖੀ ਮਿਲਣੀ, ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਸਰਕਾਰੀ ਸਹੂਲਤਾਂ ਬਾਰੇ ਕੀਤੀ ਗੱਲਬਾਤ

Admin User - Oct 31, 2026 06:15 PM
IMG

ਸ੍ਰੀ ਚਮਕੌਰ ਸਾਹਿਬ ਵਿਖੇ ਅੱਜ 31 ਅਕਤੂਬਰ 2026 ਨੂੰ ਜਸਵੀਰ ਸਿੰਘ ਗੜ੍ਹੀ ਵੱਲੋਂ ਸਖੀ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਚਮਕੌਰ ਸਾਹਿਬ ਹਲਕੇ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਖੀਆਂ ਨੇ ਸ਼ਮੂਲੀਅਤ ਕੀਤੀ।

ਮਿਲਣੀ ਦੌਰਾਨ ਸਖੀਆਂ ਵੱਲੋਂ ਪਹਿਲਾਂ ਭਰੇ ਗਏ ਫਾਰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਜ਼ੀਰੋ ਬਿਜਲੀ ਬਿੱਲ ਸਮੇਤ ਹੋਰ ਲੋਕ ਭਲਾਈ ਸਹੂਲਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਮੌਜੂਦ ਸਾਰੀਆਂ ਭੈਣਾਂ ਦੇ ਸੁਝਾਅ ਅਤੇ ਵਿਚਾਰ ਵੀ ਸੁਣੇ ਗਏ।

ਅੰਤ ਵਿੱਚ ਜਸਵੀਰ ਸਿੰਘ ਗੜ੍ਹੀ ਵੱਲੋਂ ਸਖੀ ਮਿਲਣੀ ਵਿੱਚ ਪਹੁੰਚੀਆਂ ਸਾਰੀਆਂ ਸਖੀਆਂ ਅਤੇ ਭੈਣਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.