IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਲਈ ਰਿਸ਼ਤੇਦਾਰ ਦੀ ਜਾਨ, ਟਰੈਕਟਰ...

ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਲਈ ਰਿਸ਼ਤੇਦਾਰ ਦੀ ਜਾਨ, ਟਰੈਕਟਰ ਹੇਠਾਂ ਕੁਚਲਣ ਦੇ ਦੋਸ਼

Admin User - Nov 01, 2026 03:54 PM
IMG

ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਇਲਾਕੇ ਵਿੱਚ ਜ਼ਮੀਨ ਨੂੰ ਲੈ ਕੇ ਚਾਚੇ-ਤਾਏ ਦੇ ਪਰਿਵਾਰਾਂ ਵਿਚਾਲੇ ਚੱਲ ਰਿਹਾ ਵਿਵਾਦ ਖੂਨੀ ਰੂਪ ਧਾਰ ਗਿਆ। ਪਿੰਡ ਕੋਟਲੀ ਖਹਿਰਾ ਵਿੱਚ ਚਾਰ ਏਕੜ ਜ਼ਮੀਨ ਦੇ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ, ਹਰਪਾਲ ਸਿੰਘ ਦਾ ਆਪਣੇ ਰਿਸ਼ਤੇਦਾਰ ਮਹਿੰਗਾ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਦੋਸ਼ ਹੈ ਕਿ ਬੀਤੀ ਰਾਤ ਕੁਝ ਵਿਅਕਤੀ ਟਰੈਕਟਰ ਨਾਲ ਵਿਵਾਦਤ ਜ਼ਮੀਨ ਵਾਹੁਣ ਲੱਗੇ, ਜਿਸ ਦਾ ਹਰਪਾਲ ਸਿੰਘ ਨੇ ਵਿਰੋਧ ਕੀਤਾ। ਇਸ ਦੌਰਾਨ ਕਥਿਤ ਤੌਰ 'ਤੇ ਟਰੈਕਟਰ ਹੇਠਾਂ ਆਉਣ ਕਾਰਨ ਉਸ ਦੀ ਜਾਨ ਚਲੀ ਗਈ।

ਡੀਐਸਪੀ ਰਾਜਾਸਾਂਸੀ ਨੇ ਦੱਸਿਆ ਕਿ ਮਾਮਲੇ ਵਿੱਚ ਮਹਿੰਗਾ ਸਿੰਘ ਸਮੇਤ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.