ਤਾਜਾ ਖਬਰਾਂ
ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਏਪੀਜੇ ਕਾਲਜ ਨੇੜੇ ਚੰਡੀਗੜ੍ਹ ਤੋਂ ਆਏ ਕੁਝ ਨੌਜਵਾਨਾਂ ਦੀਆਂ ਥਾਰ ਅਤੇ ਸਕੋਡਾ ਕਾਰਾਂ ਨਾਲ ਉਨ੍ਹਾਂ ਦੀ ਵੋਲਕਸਵੈਗਨ ਕਾਰ ਦੀ ਕਥਿਤ ਤੌਰ ’ਤੇ ਰੇਸਿੰਗ ਸ਼ੁਰੂ ਹੋ ਗਈ। ਤੇਜ਼ ਰਫ਼ਤਾਰ ਕਾਰ ਫਲਾਈਓਵਰ ’ਤੇ ਸਫ਼ਾਈ ਕਰ ਰਹੇ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਖੜ੍ਹੀ ਟਰੈਕਟਰ-ਟਰਾਲੀ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੋਲਕਸਵੈਗਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਹੋਰ ਨੌਜਵਾਨਾਂ ਦੀ ਟਰੈਕਟਰ-ਟਰਾਲੀ ਚਾਲਕ ਨਾਲ ਬਹਿਸ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਦੌਰਾਨ ਥਾਰ ਅਤੇ ਸਕੋਡਾ ਕਾਰਾਂ ਵਿੱਚ ਸਵਾਰ ਨੌਜਵਾਨ ਉੱਥੋਂ ਫ਼ਰਾਰ ਹੋ ਗਏ।
ਬਾਰਾਦਰੀ ਥਾਣੇ ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਕਰੀਬ 3 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ’ਤੇ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ।
Get all latest content delivered to your email a few times a month.