IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਮਾਵਾਂ ਧੀਆਂ ਸਤਿਕਾਰ ਯੋਜਨਾ" ਸਕੀਮ...

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਮਾਵਾਂ ਧੀਆਂ ਸਤਿਕਾਰ ਯੋਜਨਾ" ਸਕੀਮ ਤਹਿਤ 80 ਲੱਖ ਔਰਤਾਂ ਦੀ ਰਜਿਸਟਰੇਸ਼ਨ ਹੋਈ ਮੁਕੰਮਲ - 1 ਕਰੋੜ ਰਜਿਸਟਰੇਸ਼ਨ ਦਾ ਟੀਚਾ ਤੇ...

Admin User - Nov 02, 2026 06:15 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ "ਮਾਵਾਂ-ਧੀਆਂ ਸਤਿਕਾਰ ਯੋਜਨਾ " ਤਹਿਤ  ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ਲਗਾਤਾਰ ‘ਟੂੰ-ਟੂੰ’ ਦੇ ਸੁਨੇਹੇ ਗੂੰਜ ਰਹੇ ਹਨ  । ਭਾਵੇਂ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੌਥੇ ਗੇੜ ਦੇ ਰੱਖੇ ਗਏ 1 ਨਵੰਬਰ ਨੂੰ ਅਬੋਹਰ ਵਿਖੇ ਸਮਾਗਮ ਸਮੇਂ  37.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ  ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਟੀਚਾ ਸੂਬੇ ਦੀਆਂ ਇੱਕ ਕਰੋੜ ਔਰਤਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਣਾ ਹੈ, ਜਿਨ੍ਹਾਂ ਵਿੱਚੋਂ ਲਗਪਗ 80 ਲੱਖ ਰਜਿਸਟ੍ਰੇਸ਼ਨਾਂ ਪਹਿਲਾਂ ਹੀ ਮੁਕੰਮਲ ਹੋ ਚੁੱਕੀਆਂ ਹਨ। ਇਸ ਪਹਿਲਕਦਮੀ ਨੂੰ ਇੱਕ ਅਜਿਹਾ ‘ਸਮਾਜਿਕ ਇਨਕਲਾਬ’ ਕਰਾਰ ਦਿੰਦਿਆਂ, ਜਿਸ ਨਾਲ ਔਰਤਾਂ ਦੀ ਵਿੱਤੀ ਆਜ਼ਾਦੀ ਅਤੇ ਸਵੈ-ਮਾਣ ਮਜ਼ਬੂਤ ਹੋਵੇਗਾ, ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵੇਂ ਸਾਲ ਦੇ ਤੋਹਫ਼ੇ ਵਜੋਂ ਪਹਿਲੀ ਜਨਵਰੀ ਨੂੰ ਸਾਰੀਆਂ ਰਜਿਸਟਰਡ ਲਾਭਪਾਤਰੀ ਔਰਤਾਂ ਨੂੰ ਸਨਮਾਨ ਰਾਸ਼ੀ ਦੀ ਇਕੱਠੀ ਅਦਾਇਗੀ ਕੀਤੀ ਜਾਵੇਗੀ। ਇਸ ਐਲਾਨ ਤੋਂ ਬਾਅਦ ਪੰਜਾਬ ਦੀਆਂ ਔਰਤਾਂ ਦੇ ਚਿਹਰੇ ਖਿੜ ਚੁੱਕੇ ਹਨ ਕਿਉਂਕਿ ਉਹਨਾਂ ਨੂੰ ਨਵੇਂ ਸਾਲ ਤੇ ਫਿਰ ਤਿੰਨ ਮਹੀਨਿਆਂ ਦੀ ਇਕੱਠੀ ਰਾਸ਼ੀ ਆ ਰਹੀ ਹੈ ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵੀ ਕਹਿਣਾ ਹੈ ਕਿ  ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕੀਤੀ ਗਈ ਹੈ। ਇਹ ਸਕੀਮ ਇੱਕ ‘ਸਮਾਜਿਕ ਇਨਕਲਾਬ’ ਹੈ, ਜੋ ਸਾਡੀਆਂ ਧੀਆਂ-ਭੈਣਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਦੇ ਸਵੈ-ਮਾਣ ਨੂੰ ਵਧਾਏਗੀ। ਸਾਡਾ ਟੀਚਾ ਪੰਜਾਬ ਦੀਆਂ ਇੱਕ ਕਰੋੜ ਔਰਤਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀਆਂ ਔਰਤਾਂ ਨੂੰ ਵਿੱਤੀ ਸੁਤੰਤਰਤਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਨਿਰੰਤਰ ਯਤਨਸ਼ੀਲ ਹਾਂ। ਮੁੱਖ ਮੰਤਰੀ ਅਨੁਸਾਰ  “‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਿਰਫ਼ ਇੱਕ ਵਿੱਤੀ ਸਹਾਇਤਾ ਸਕੀਮ ਨਹੀਂ ਹੈ, ਸਗੋਂ ਮਾਵਾਂ-ਧੀਆਂ ਦੇ ਆਤਮ-ਵਿਸ਼ਵਾਸ ਅਤੇ ਸਵੈ-ਮਾਣ ਨੂੰ ਮਜ਼ਬੂਤ ਕਰਨ ਵੱਲ ਸੇਧਿਤ ਇੱਕ ਸਮਾਜਿਕ ਕ੍ਰਾਂਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧਾ ਔਰਤਾਂ ਦੇ ਹੱਥਾਂ ਵਿੱਚ ਪੈਸੇ ਦੇ ਕੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਯਕੀਨੀ ਬਣਾਏਗਾ, ਜਿਸ ਸਦਕਾ ਉਹ ਖ਼ੁਦਮੁਖਤਿਆਰੀ ਨਾਲ ਫੈਸਲੇ ਲੈਣ ਦੇ ਨਾਲ-ਨਾਲ ਮਾਣ-ਇੱਜ਼ਤ ਵਾਲੀ ਜ਼ਿੰਦਗੀ ਬਤੀਤ ਕਰ ਸਕਣਗੀਆਂ।”

ਮੁੱਖ ਮੰਤਰੀ  ਆਪਣੇ ਭਾਸ਼ਣਾਂ ਵਿੱਚ ਲਗਾਤਾਰ ਤੰਜ ਕਸਦੇ ਹਨ ਕਿ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਵਿਚਲੇ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੇ ਪਰਿਵਾਰਾਂ ਦੀਆਂ ਔਰਤਾਂ ਵੀ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ, ਪਰ ਫਿਰ ਵੀ ਉਨ੍ਹਾਂ ਦੇ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇਸ ਦੀ ਆਲੋਚਨਾ ਕਰਨੋਂ ਨਹੀਂ ਹਟ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਸਿਆਸੀ ਭੇਦਭਾਵ ਦੇ ਹਰ ਯੋਗ ਔਰਤ ਦੀ ਸੇਵਾ ਕਰਨ ਲਈ ਵਚਨਬੱਧ ਹੈ, ਕਿਉਂਕਿ ਲੋਕਾਂ ਦੀ ਭਲਾਈ, ਪਾਰਟੀ ਰਾਜਨੀਤੀ ਤੋਂ ਕਿਤੇ ਉੱਪਰ ਹੈ।

ਉਹਨਾਂ ਦਾ ਕਹਿਣਾ ਹੈ ਕਿ , “ਇਸ ਸਕੀਮ ਤਹਿਤ ਵੰਡਿਆ ਜਾ ਰਿਹਾ ਪੈਸਾ ਆਮ ਲੋਕਾਂ ਦਾ ਹੈ, ਜੋ ਆਪਣੇ ਟੈਕਸ ਰਾਹੀਂ ਸਰਕਾਰੀ ਖ਼ਜ਼ਾਨੇ ਵਿੱਚ ਯੋਗਦਾਨ ਪਾਉਂਦੇ ਹਨ। ਸੂਬਾ ਸਰਕਾਰ ਤਾਂ ਸਿਰਫ਼ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਆਮ ਲੋਕ ਟੈਕਸ ਅਦਾ ਕਰਦੇ ਹਨ ਤਾਂ ਉਨ੍ਹਾਂ ਨੂੰ ਬਦਲੇ ਵਿੱਚ ਮਿਆਰੀ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਬਿਹਤਰ ਜੀਵਨ ਪੱਧਰ ਹਾਸਲ ਕਰਨ ਦਾ ਪੂਰਾ ਹੱਕ ਹੈ।”

ਇੱਥੇ ਇਹ ਵੀ ਦੱਸਣਾ ਜਰੂਰੀ ਹੋਵੇਗਾ ਕਿ “ਸਰਕਾਰ ਪਹਿਲਾਂ ਹੀ ਇਸ ਸਕੀਮ ਤਹਿਤ 76.35 ਲੱਖ ਔਰਤਾਂ ਨੂੰ 2,643.71 ਕਰੋੜ ਰੁਪਏ ਦੀ ਰਾਸ਼ੀ ਵੰਡ ਚੁੱਕੀ ਸੀ ਅਤੇ ਇਕ ਨਵੰਬਰ ਦੀ ਰਾਸ਼ੀ ਟਰਾਂਸਫਰ ਹੋਣ ਨਾਲ ਹੁਣ ਤੱਕ ਵੰਡੀ ਗਈ ਕੁੱਲ ਵਿੱਤੀ ਸਹਾਇਤਾ 3,934.80 ਕਰੋੜ ਰੁਪਏ ਤੱਕ ਪਹੁੰਚ ਗਈ ਹੈ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਭਾਸ਼ਣ ਵਿੱਚ ਸੂਬਾ ਪੱਧਰੀ ਸਮਾਗਮ ਵਿੱਚ ਵੀ ਖੁਲਾਸਾ ਕੀਤਾ ਹੈ ਕਿ  , “29 ਅਕਤੂਬਰ 2026 ਤੱਕ 80.05 ਲੱਖ ਔਰਤਾਂ ਪਹਿਲਾਂ ਹੀ ਇਸ ਸਕੀਮ ਤਹਿਤ ਰਜਿਸਟਰ ਹੋ ਚੁੱਕੀਆਂ ਹਨ ਅਤੇ ਸਰਕਾਰ ਇੱਕ ਕਰੋੜ ਔਰਤਾਂ ਨੂੰ ਕਵਰ ਕਰਨ ਦੇ ਆਪਣੇ ਵੱਡੇ ਟੀਚੇ ਵੱਲ ਤੇਜ਼ੀ ਨਾਲ ਵਧ ਰਹੀ ਹੈ। ਇਸ ਸਕੀਮ ਵਿੱਚ ਪਰਿਵਾਰ ਅਧਾਰਤ ਕੋਈ ਬੰਦਿਸ਼ ਜਾਂ ਸ਼ਰਤ ਨਹੀਂ ਰੱਖੀ ਗਈ ਅਤੇ ਹਰ ਯੋਗ ਔਰਤ ਸੁਤੰਤਰ ਤੌਰ ’ਤੇ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਹੱਕਦਾਰ ਹੈ। ਜੇਕਰ ਇੱਕੋ ਪਰਿਵਾਰ ਵਿੱਚ ਤਿੰਨ ਯੋਗ ਔਰਤਾਂ ਹਨ ਤਾਂ ਤਿੰਨਾਂ ਨੂੰ ਹੀ ਇਹ ਲਾਭ ਮਿਲੇਗਾ। ਇਹ ਸਕੀਮ ਸਾਲਾਨਾ 12,000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ, ਜਿਸ ਨਾਲ ਇਹ ਦੇਸ਼ ਵਿੱਚ ਔਰਤਾਂ ਦੇ ਵਿੱਤੀ ਸ਼ਕਤੀਕਰਨ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਬਣ ਗਈ ਹੈ।”


ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਦੇ ਰਹੀਆਂ ਔਰਤਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਕੀਮ ਅਧੀਨ ਰਜਿਸਟਰੇਸ਼ਨ ਦੀ ਸਹੂਲਤ ਲਈ ਕੁੱਲ 1,37,723 ‘ਸਤਿਕਾਰ ਸਖੀਆਂ’ ਕੰਮ ਕਰ ਰਹੀਆਂ ਹਨ। ਇਨ੍ਹਾਂ ਸਤਿਕਾਰ ਸਖੀਆਂ ਨੂੰ ਉਨ੍ਹਾਂ ਦੇ ਯੋਗਦਾਨ ਬਦਲੇ 51.30 ਕਰੋੜ ਰੁਪਏ ਦਾ ਮਾਣ-ਭੱਤਾ ਦਿੱਤਾ ਜਾਵੇਗਾ, ਜਦੋਂ ਕਿ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਜੁਟੀਆਂ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦੇ ਲਾਭ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਉਨ੍ਹਾਂ ਦੇ ਯਤਨਾਂ ਲਈ ਬਣਦਾ ਮਾਣ-ਸਨਮਾਨ ਮਿਲੇ।”

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.