IMG-LOGO
ਹੋਮ ਪੰਜਾਬ: ਜੇਲ੍ਹ 'ਚ ਲੱਖਾ ਸਿਧਾਣਾ ਦੀ ਸਿਹਤ ਵਿਗੜੀ, ਮਾਈਨਰ ਹਾਰਟ ਅਟੈਕ...

ਜੇਲ੍ਹ 'ਚ ਲੱਖਾ ਸਿਧਾਣਾ ਦੀ ਸਿਹਤ ਵਿਗੜੀ, ਮਾਈਨਰ ਹਾਰਟ ਅਟੈਕ ਆਉਣ ਦਾ ਦਾਅਵਾ; ਵਕੀਲਾਂ ਨੇ ਅਦਾਲਤ ਨੂੰ ਦਿੱਤੀ ਜਾਣਕਾਰੀ

Admin User - Nov 02, 2026 10:40 PM
IMG

ਮਾਨਸਾ ਵਿੱਚ ਨੌਜਵਾਨ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਇਨਸਾਫ਼ ਮੋਰਚੇ ਵਾਲੀ ਥਾਂ ’ਤੇ ਲਿਜਾਣ ਸਮੇਂ ਹੋਏ ਵਿਵਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਿਸਾਨ ਆਗੂ ਅਤੇ ਵਾਰਿਸ ਪੰਜਾਬ ਦੇ ਕਾਰਕੁਨ ਲੱਖਾ ਸਿਧਾਣਾ ਦੀ ਜੇਲ੍ਹ ਵਿੱਚ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੇ ਵਕੀਲਾਂ ਗੁਰਪ੍ਰੀਤ ਸਿੰਘ ਸੰਧੂ ਅਤੇ ਹਰਜੋਤ ਸਿੰਘ ਮਾਨ ਨੇ ਅਦਾਲਤ ਵਿੱਚ ਜਾਣਕਾਰੀ ਦਿੱਤੀ ਕਿ ਲੱਖਾ ਸਿਧਾਣਾ ਨੂੰ ਜੇਲ੍ਹ ਵਿੱਚ ਮਾਈਨਰ ਹਾਰਟ ਅਟੈਕ ਦੀ ਸ਼ਿਕਾਇਤ ਹੋਈ ਹੈ। ਵਕੀਲਾਂ ਮੁਤਾਬਕ ਉਸ ਨੇ ਕਈ ਵਾਰ ਛਾਤੀ ਵਿੱਚ ਦਰਦ ਹੋਣ ਦੀ ਗੱਲ ਵੀ ਕਹੀ ਹੈ।

ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਮੌਕੇ ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਦਾ 10 ਦਿਨ ਦਾ ਰਿਮਾਂਡ ਮੰਗਿਆ ਗਿਆ। ਪੁਲੀਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਲੱਖਾ ਸਿਧਾਣਾ ਦਾ ਮੋਬਾਈਲ ਫ਼ੋਨ ਬਰਾਮਦ ਕਰਨਾ ਬਾਕੀ ਹੈ। ਹਾਲਾਂਕਿ ਅਦਾਲਤ ਨੇ ਪੁਲੀਸ ਦੀ 10 ਦਿਨਾਂ ਦੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਅਤੇ ਦੋਵਾਂ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ।

ਜ਼ਿਕਰਯੋਗ ਹੈ ਕਿ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਇਨਸਾਫ਼ ਮੋਰਚੇ ਵਿੱਚ ਲਿਜਾਣ ਦੌਰਾਨ ਹੋਏ ਵਿਵਾਦ ਵਿੱਚ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਸਬੰਧੀ ਪੁਲੀਸ ਵੱਲੋਂ ਇਰਾਦਾ ਕਤਲ ਸਮੇਤ ਹੋਰ ਗੰਭੀਰ ਧਾਰਾਵਾਂ ਤਹਿਤ ਲਗਭਗ 40 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸੇ ਮਾਮਲੇ ਵਿੱਚ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਗ੍ਰਿਫ਼ਤਾਰ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਗਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.