ਤਾਜਾ ਖਬਰਾਂ
ਮੀਡੀਆ ਰਿਪੋਰਟਾਂ ਮੁਤਾਬਕ, ਇੰਟੈਲੀਜੈਂਸ ਬਿਊਰੋ ਨੇ ਆਪਣੀ ਰਿਪੋਰਟ ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਵੀ ਜ਼ਿਕਰ ਕੀਤਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਪੰਜਾਬ ਵਿੱਚ ਤਬਦੀਲੀ ਦਾ ਅਸਰ ਚੋਣ ਮਾਹੌਲ 'ਤੇ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅਗਲੇ ਸਾਲ 2027 ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।
ਜਗਤਾਰ ਸਿੰਘ ਹਵਾਰਾ ਇਸ ਸਮੇਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨਾਲ ਜੁੜਿਆ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ।
ਇਸ ਮਾਮਲੇ ਦੀ ਸੁਣਵਾਈ ਦੌਰਾਨ IB ਵੱਲੋਂ ਪੇਸ਼ ਕੀਤੇ ਗਏ ਇਤਰਾਜ਼ਾਂ ਅਤੇ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਫਰਵਰੀ ਮਹੀਨੇ ਲਈ ਤੈਅ ਕੀਤੀ ਹੈ। ਹੁਣ ਇਸ ਮਾਮਲੇ ਵਿੱਚ ਅਦਾਲਤ ਦੇ ਅਗਲੇ ਫ਼ੈਸਲੇ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Get all latest content delivered to your email a few times a month.