ਤਾਜਾ ਖਬਰਾਂ
ਆਗੂਆਂ ਮੁਤਾਬਕ 5 ਨਵੰਬਰ ਦੇ ਘਿਰਾਓ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਅਧਿਆਪਕਾਂ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਇਸ ਸੰਘਰਸ਼ ਵਿੱਚ ਸ਼ਮੂਲੀਅਤ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਘਿਰਾਓ ਦੌਰਾਨ ਲੋੜੀਂਦੇ ਪ੍ਰਬੰਧਾਂ ਅਤੇ ਜਥੇਬੰਦੀਆਂ ਵਿਚਾਲੇ ਤਾਲਮੇਲ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਜਾਰੀ ਹੈ।
ਮੋਰਚੇ ਵੱਲੋਂ ਸਰਕਾਰ ਕੋਲ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼, ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਅਤੇ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਦੀ ਤੁਰੰਤ ਰਿਹਾਈ ਸ਼ਾਮਲ ਹੈ। ਇਸ ਤੋਂ ਇਲਾਵਾ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਪਰਿਵਾਰ ਆਪਣੇ ਨੌਜਵਾਨ ਪੁੱਤਰ ਨੂੰ ਗੁਆਉਣ ਦੇ ਦੁੱਖ ਵਿੱਚੋਂ ਲੰਘ ਰਿਹਾ ਹੈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਲੋਕ ਪਿੱਛੇ ਹਟਣ ਵਾਲੇ ਨਹੀਂ ਹਨ। ਉਨ੍ਹਾਂ ਦੁਹਰਾਇਆ ਕਿ ਜਦੋਂ ਤੱਕ ਮੋਰਚੇ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ ਅਤੇ 5 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਹਰ ਹਾਲਤ ਵਿੱਚ ਕੀਤਾ ਜਾਵੇਗਾ।
ਪ੍ਰੈੱਸ ਕਾਨਫਰੰਸ ਵਿੱਚ ਭੀਮ ਸਿੰਘ ਫੌਜੀ, ਗਗਨਦੀਪ ਸਿਰਸੀਵਾਲਾ, ਅਮਨਦੀਪ ਪਟਵਾਰੀ, ਭੁਪਿੰਦਰ ਰੂਬੀ, ਮਨਮੋਹਨ ਸਿੰਘ ਮੋਹਣਾ, ਕੁਲਵਿੰਦਰ ਸਿੰਘ ਸੁੱਖੀ ਅਤੇ ਬਲਜਿੰਦਰ ਸਿੰਘ ਭੱਖੜਾ ਮੌਜੂਦ ਸਨ।
ਇਸੇ ਸਬੰਧ ਵਿੱਚ ਐਕਸ਼ਨ ਕਮੇਟੀ ਮਾਨਸਾ ਦੀ ਮੀਟਿੰਗ ਵੀ ਹੋਈ, ਜਿਸ ਵਿੱਚ 5 ਨਵੰਬਰ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਬੋਘ ਸਿੰਘ ਮਾਨਸਾ, ਰਾਜਵਿੰਦਰ ਸਿੰਘ ਰਾਣਾ, ਧੰਨਾ ਮੱਲ ਗੋਇਲ, ਹਰਿੰਦਰ ਸਿੰਘ ਮਾਨਸ਼ਾਹੀਆ, ਮਹਿੰਦਰ ਸਿੰਘ ਭੈਣੀ ਬਾਘਾ, ਪ੍ਰੇਮ ਅਰੋੜਾ, ਗੁਰਪ੍ਰੀਤ ਸਿੰਘ ਝੱਬਰ, ਕ੍ਰਿਸ਼ਨ ਚੌਹਾਨ, ਇੰਦਰਜੀਤ ਸਿੰਘ ਮੁਨਸ਼ੀ, ਗੁਰਜੰਟ ਸਿੰਘ, ਜਸਵੀਰ ਕੌਰ, ਅਰਵਿੰਦਰ ਕੌਰ, ਬਲਜੀਤ ਸ਼ਰਮਾ, ਮਾਨਿਕ ਗੋਇਲ, ਹੰਸ ਰਾਜ ਮੋਫ਼ਰ, ਕਰਮਜੀਤ ਮਾਣੂੰਕੇ, ਮਨਦੀਪ ਸਿੰਘ ਗੋਰਾ ਅਤੇ ਸਿਕੰਦਰ ਸਿੰਘ ਨਿਹੰਗ ਸਿੰਘ ਸਮੇਤ ਹੋਰ ਆਗੂ ਹਾਜ਼ਰ ਰਹੇ।
ਧਰਨੇ ਦੌਰਾਨ ਪ੍ਰਭਜੀਤ ਕੌਰ ਦਿੱਲੀ, ਜਗਸੀਰ ਸਿੰਘ ਖੇਮਕਰਨ, ਨਿਰਮਲ ਝੰਡੂਕੇ, ਦਿਦਾਰ ਖਾਰਾ, ਦਿਲਬਾਗ ਸਿੰਘ, ਜਗਦੇਵ ਸਿੰਘ ਭੈਣੀ ਬਾਘਾ, ਜਰਨੈਲ ਸਿੰਘ ਪੰਜੋਲਾ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਵੀ ਸ਼ਮੂਲੀਅਤ ਕੀਤੀ।
Get all latest content delivered to your email a few times a month.