IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਦਾ ਲੋਕਾਂ ਲਈ ਵੱਡਾ ਕਦਮ, ਹੁਣ SHO ਅਤੇ...

ਅੰਮ੍ਰਿਤਸਰ ਪੁਲਿਸ ਦਾ ਲੋਕਾਂ ਲਈ ਵੱਡਾ ਕਦਮ, ਹੁਣ SHO ਅਤੇ ਮੁਨਸ਼ੀ ਨਾਲ ਹੋਵੇਗਾ ਸਿੱਧਾ ਸੰਪਰਕ; ਹੈਲਪਲਾਈਨ ਨੰਬਰ ਜਾਰੀ

Admin User - Nov 03, 2026 10:08 PM
IMG

ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਪਹਿਲ ਕੀਤੀ ਗਈ ਹੈ। ਹੁਣ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਬੰਧੀ ਸਿੱਧੇ ਆਪਣੇ ਇਲਾਕੇ ਦੇ ਥਾਣਾ ਮੁਖੀ (SHO) ਅਤੇ ਮੁਨਸ਼ੀ ਨਾਲ ਸੰਪਰਕ ਕਰ ਸਕਣਗੇ। ਇਸ ਮਕਸਦ ਲਈ ਪੁਲਿਸ ਵੱਲੋਂ ਵੱਖ-ਵੱਖ ਜਨਤਕ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਥਾਣਿਆਂ ਦੇ ਚੱਕਰ ਲਗਾਉਣ ਦੀ ਪਰੇਸ਼ਾਨੀ ਤੋਂ ਰਾਹਤ ਮਿਲੇਗੀ।

ਇਸ ਦੇ ਨਾਲ ਹੀ ਨਸ਼ਾ ਤਸਕਰੀ, ਗੈਂਗਸਟਰਾਂ ਅਤੇ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉੱਥੇ ਹੀ ਸਾਈਬਰ ਠੱਗੀ ਦੀ ਸ਼ਿਕਾਇਤ ਲਈ 1930 ਅਤੇ ਐਮਰਜੈਂਸੀ ਸਹਾਇਤਾ ਲਈ 112 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਪਹਿਲ ਨਾਲ ਪੁਲਿਸ ਅਤੇ ਆਮ ਲੋਕਾਂ ਵਿਚਾਲੇ ਸੰਪਰਕ ਹੋਰ ਮਜ਼ਬੂਤ ਹੋਵੇਗਾ ਅਤੇ ਅਪਰਾਧਾਂ 'ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.