ਤਾਜਾ ਖਬਰਾਂ
ਚੰਡੀਗੜ੍ਹ : ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਫਲੈਟ ਅਤੇ ਘਰ ਵਿੱਚ ED ਦੀ ਰੇਡ ਚੱਲ ਰਹੀ ਹੈ ਇਸ ਮੌਕੇ ਸੀਆਰਪੀਐਫ ਦੀਆਂ ਟੀਮਾਂ ਵੀ ਤੈਨਾਤ ਹਨ।
ਆਮ ਆਦਮੀ ਪਾਰਟੀ ਵੱਲੋਂ ਕੁਝ ਦਿਨ ਪਹਿਲਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਮੋਗਾ ਤੋਂ ਮੌਜੂਦਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਵੀ ਮੁੜ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।
ਉੱਥੇ ਹੀ ਅੱਜ ਤੜਕਸਾਰ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ ਰੇਡ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਹਿਲਾਂ ਰਹੇ ਫਲੈਟਾਂ ਜੋ ਕਿ ਮੋਗਾ ਲੁਧਿਆਣਾ ਰੋਡ ਤੇ ਸਥਿਤ ਹੈ। ਉੱਥੇ ਰੇਡ ਕੀਤੀ ਗਈ ਉਸ ਉਪਰਾਂਤ ਉਹਨਾਂ ਦੇ ਘਰ ਵਿੱਚ ਪੀੜੀ ਦੀ ਰੇਡ ਜਾਰੀ ਹੈ। ਪਰ ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਦੀ ਕੋਈ ਵੀ ਅਧਿਕਾਰੀ ਪੁਸ਼ਟੀ ਨਹੀਂ ਹੈ ।
ਮਿਲੀ ਜਾਣਕਾਰੀ ਮੁਤਾਬਕ ED ਦੇ ਨਾਲ CRPF ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਅਤੇ ਘਰ ਤੇ ਫਲੈਟਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾਇਆ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਸਬੰਧਤ ਟਿਕਾਣਿਆਂ ’ਤੇ ED ਵੱਲੋਂ ਛਾਪੇਮਾਰੀ ਕੀਤੀ ਜਾ ਚੁੱਕੀ ਹੈ।ਫਿਲਹਾਲ ਇਸ ਸਾਰੇ ਘਟਨਾਕ੍ਰਮ ਤੇ ਕੋਈ ਵੀ ਅਧਿਕਾਰੀ ਵੱਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ।
Get all latest content delivered to your email a few times a month.