IMG-LOGO
ਹੋਮ ਪੰਜਾਬ: ਮਾਨਸਾ ਦੇ ਦਲਜੀਤ ਸਿੰਘ ਦੇ ਅੰਤਿਮ ਸੰਸਕਾਰ 'ਤੇ ਬਣਿਆ ਗਤੀਰੋਧ...

ਮਾਨਸਾ ਦੇ ਦਲਜੀਤ ਸਿੰਘ ਦੇ ਅੰਤਿਮ ਸੰਸਕਾਰ 'ਤੇ ਬਣਿਆ ਗਤੀਰੋਧ ਖ਼ਤਮ; 5 ਨਵੰਬਰ ਨੂੰ ਭੰਮੇ ਕਲਾਂ 'ਚ ਹੋਵੇਗੀ ਅੰਤਿਮ ਵਿਦਾਈ

Admin User - Nov 04, 2026 02:40 PM
IMG

ਮਾਨਸਾ ਦੇ ਰਹਿਣ ਵਾਲੇ ਦਲਜੀਤ ਸਿੰਘ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸੁਲਝਦਾ ਨਜ਼ਰ ਆ ਰਿਹਾ ਹੈ। ਪਰਿਵਾਰਕ ਮੈਂਬਰਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਹੁਣ ਇਹ ਤੈਅ ਕੀਤਾ ਗਿਆ ਹੈ ਕਿ ਦਲਜੀਤ ਸਿੰਘ ਦੀ ਦੇਹ ਦਾ ਅੰਤਿਮ ਸੰਸਕਾਰ 5 ਨਵੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਦੀ ਬਜਾਏ ਉਨ੍ਹਾਂ ਦੇ ਜੱਦੀ ਪਿੰਡ ਭੰਮੇ ਕਲਾਂ (ਮਾਨਸਾ) ਵਿਖੇ ਹੀ ਕੀਤਾ ਜਾਵੇਗਾ।


ਅਦਾਲਤੀ ਹੁਕਮਾਂ ਅਤੇ ਸੁਰੱਖਿਆ ਨਿਯਮਾਂ ਅਨੁਸਾਰ ਅੰਤਿਮ ਰਸਮਾਂ ਦੌਰਾਨ ਸਿਰਫ਼ ਪਰਿਵਾਰਕ ਮੈਂਬਰਾਂ ਅਤੇ ਬਹੁਤ ਹੀ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਹੀ ਸ਼ਾਮਲ ਹੋਣ ਦੀ ਖੁੱਲ੍ਹ ਹੋਵੇਗੀ। ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਕਿਸੇ ਵੀ ਰਾਜਨੀਤਿਕ ਪਾਰਟੀ, ਨੇਤਾ ਜਾਂ ਬਾਹਰੀ ਸੰਗਠਨ ਦੇ ਪ੍ਰਤੀਨਿਧੀਆਂ ਨੂੰ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


ਇਸ ਤੋਂ ਪਹਿਲਾਂ 3 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੀ.ਜੀ.ਆਈ. (PGI) ਵਿੱਚ ਦੂਜੇ ਪੋਸਟਮਾਰਟਮ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਲਾਂਕਿ, ਮ੍ਰਿਤਕ ਦੀ ਭੈਣ ਅਮਰਜੀਤ ਕੌਰ ਵਲੋਂ ਦਾਇਰ ਅਰਜ਼ੀ 'ਚ ਪਰਿਵਾਰ ਨੇ ਆਪਣੇ ਜੱਦੀ ਪਿੰਡ ਵਿੱਚ ਸੰਸਕਾਰ ਕਰਨ ਦੀ ਇੱਛਾ ਜਤਾਈ ਸੀ, ਜਿਸ ਨੂੰ ਹਾਈ ਕੋਰਟ ਨੇ ਮਾਨਤਾ ਦੇ ਦਿੱਤੀ ਹੈ।


ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਹਾਈ ਕੋਰਟ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ (DGPs) ਨੂੰ ਕੜੇ ਸੁਰੱਖਿਆ ਪ੍ਰਬੰਧ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਸੰਬੰਧੀ ਅਗਲੀ ਸੁਣਵਾਈ 5 ਨਵੰਬਰ ਨੂੰ ਹਾਈ ਕੋਰਟ ਵਿੱਚ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.