ਤਾਜਾ ਖਬਰਾਂ
ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਲਜੀਤ ਸਿੰਘ ਦੇ ਗ੍ਰਹਿ ਵਿਖੇ ਇਸ ਵੇਲੇ ਮਾਹੌਲ ਕਾਫ਼ੀ ਸ਼ਾਂਤ ਹੈ ਅਤੇ ਘਰ ਦੇ ਬਾਹਰ ਬਹੁਤ ਘੱਟ ਗਿਣਤੀ ਵਿੱਚ ਲੋਕ ਮੌਜੂਦ ਹਨ। ਦੂਜੇ ਪਾਸੇ, ਪੀੜਤ ਪਰਿਵਾਰ ਨੇ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਮ੍ਰਿਤਕ ਦਲਜੀਤ ਸਿੰਘ ਦੇ ਪਿਤਾ ਵੀ ਇਸ ਸਮੇਂ ਘਰ ਦੇ ਅੰਦਰ ਹੀ ਮੌਜੂਦ ਹਨ।
ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅੱਜ ਸਵੇਰੇ 10 ਵਜੇ ਚੰਡੀਗੜ੍ਹ ਪੀ.ਜੀ.ਆਈ. (PGI) ਵਿਖੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸ਼ੁਰੂ ਹੋਣਾ ਸੀ।
ਪਰਿਵਾਰ ਮੁਤਾਬਕ ਜੇਕਰ ਸਵੇਰੇ 11 ਵਜੇ ਤੱਕ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋ ਜਾਂਦੀ ਹੈ, ਤਾਂ ਚੰਡੀਗੜ੍ਹ ਤੋਂ ਰਵਾਨਾ ਹੋਣ ਤੋਂ ਬਾਅਦ ਲਗਭਗ ਦੁਪਹਿਰ 2 ਵਜੇ ਤੱਕ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਭੰਮੇ ਕਲਾਂ ਪਹੁੰਚਣ ਦੀ ਉਮੀਦ ਹੈ। ਇਸ ਤੋਂ ਬਾਅਦ ਦੁਪਹਿਰ 2 ਵਜੇ ਦੇ ਕਰੀਬ ਹੀ ਉਸ ਦਾ ਅੰਤਿਮ ਸੰਸਕਾਰ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਫ਼ਿਲਹਾਲ ਪਿੰਡ ਵਾਸੀਆਂ ਅਤੇ ਪਰਿਵਾਰ ਦੀਆਂ ਨਜ਼ਰਾਂ ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਅਤੇ ਮ੍ਰਿਤਕ ਦੇਹ ਦੇ ਪਿੰਡ ਪਹੁੰਚਣ 'ਤੇ ਟਿਕੀਆਂ ਹੋਈਆਂ ਹਨ।
Get all latest content delivered to your email a few times a month.