IMG-LOGO
ਹੋਮ ਪੰਜਾਬ: ਕਾਂਗਰਸੀ ਆਗੂ ਵਰਿੰਦਰ ਸਿੰਘ ਢਿੱਲੋਂ ਖ਼ਿਲਾਫ਼ FIR ਦਰਜ, ਦਲਿਤ ਆਗੂ...

ਕਾਂਗਰਸੀ ਆਗੂ ਵਰਿੰਦਰ ਸਿੰਘ ਢਿੱਲੋਂ ਖ਼ਿਲਾਫ਼ FIR ਦਰਜ, ਦਲਿਤ ਆਗੂ ਨਾਲ ਕੁੱਟਮਾਰ ਤੇ ਜਾਤੀਸੂਚਕ ਸ਼ਬਦ ਵਰਤਣ ਦੇ ਇਲਜ਼ਾਮ

Admin User - Nov 05, 2026 05:22 PM
IMG

ਕਾਂਗਰਸੀ ਆਗੂ ਵਰਿੰਦਰ ਸਿੰਘ ਢਿੱਲੋਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ-11 ਪੁਲਿਸ ਸਟੇਸ਼ਨ ਵਿੱਚ FIR ਦਰਜ ਕੀਤੀ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਵਰਿੰਦਰ ਸਿੰਘ ਢਿੱਲੋਂ 'ਤੇ ਕਾਂਗਰਸ ਭਵਨ ਵਿੱਚ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਨ, ਜਾਤੀਸੂਚਕ ਸ਼ਬਦ ਬੋਲਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਤਰਖਾਣ ਮਾਜਰਾ ਵੱਲੋਂ ਪਹਿਲਾਂ ਹੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਇਹ ਮਾਮਲਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਜਨਤਕ ਤੌਰ 'ਤੇ ਉਠਾਇਆ ਗਿਆ ਸੀ। ਗੜ੍ਹੀ ਨੇ ਦੱਸਿਆ ਸੀ ਕਿ 27 ਅਕਤੂਬਰ ਨੂੰ ਦੁਪਹਿਰ ਸਮੇਂ ਸੈਕਟਰ-15 ਸਥਿਤ ਕਾਂਗਰਸ ਭਵਨ ਵਿੱਚ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕਥਿਤ ਕੁੱਟਮਾਰ ਕੀਤੀ ਗਈ। ਉਨ੍ਹਾਂ ਦੇ ਦਾਅਵੇ ਅਨੁਸਾਰ, ਜਦੋਂ ਰਣਜੀਤ ਸਿੰਘ ਵਾਸ਼ਰੂਮ ਤੋਂ ਬਾਹਰ ਆਏ ਤਾਂ ਵਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਘਟਨਾ ਸਮੇਂ ਕਾਂਗਰਸ ਭਵਨ ਵਿੱਚ ਕਈ ਹੋਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ, ਪਰ ਕਥਿਤ ਹਮਲੇ ਦੌਰਾਨ ਕਿਸੇ ਨੇ ਵੀ ਦਖ਼ਲ ਦੇ ਕੇ ਰਣਜੀਤ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਇਸ ਘਟਨਾ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਦਲਿਤ ਆਗੂਆਂ ਪ੍ਰਤੀ ਰਵੱਈਏ 'ਤੇ ਵੀ ਸਵਾਲ ਖੜ੍ਹੇ ਕੀਤੇ।

ਪ੍ਰੈੱਸ ਕਾਨਫਰੰਸ ਦੌਰਾਨ ਗੜ੍ਹੀ ਨੇ ਵਰਿੰਦਰ ਸਿੰਘ ਢਿੱਲੋਂ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਿਆਸੀ ਸਬੰਧਾਂ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਢਿੱਲੋਂ ਨੂੰ ਕਈ ਮੌਕਿਆਂ 'ਤੇ ਚੰਨੀ ਦੇ ਨਾਲ ਦੇਖਿਆ ਗਿਆ ਹੈ ਅਤੇ ਉਹ ਪਹਿਲਾਂ ਵੀ ਉਨ੍ਹਾਂ ਦੇ ਹੱਕ ਵਿੱਚ ਬਿਆਨ ਦੇ ਕੇ ਸਮਰਥਨ ਜਤਾ ਚੁੱਕੇ ਹਨ। ਗੜ੍ਹੀ ਨੇ ਮੰਗ ਕੀਤੀ ਕਿ ਦਲਿਤ ਆਗੂ ਨਾਲ ਵਾਪਰੀ ਇਸ ਕਥਿਤ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.