IMG-LOGO
ਹੋਮ ਪੰਜਾਬ: ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਹੋਵੇਗਾ, ਪਤਨੀ ਨੇ ਟ੍ਰੋਲ...

ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਹੋਵੇਗਾ, ਪਤਨੀ ਨੇ ਟ੍ਰੋਲ ਕਰਨ ਵਾਲਿਆਂ ਨੂੰ ਦਿੱਤਾ ਸਖ਼ਤ ਜਵਾਬ; ਪਿਤਾ ਵੱਲੋਂ SSP ਦੇ ਤਬਾਦਲੇ ਦੀ ਮੰਗ

Admin User - Nov 06, 2026 07:16 PM
IMG

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੁਪਹਿਰ 1 ਵਜੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ’ਤੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ PGI ਵਿੱਚ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਲੰਬੇ ਸਮੇਂ ਤੱਕ ਮ੍ਰਿਤਕ ਦੇਹ ਫ੍ਰੀਜ਼ਰ ਵਿੱਚ ਰੱਖੇ ਜਾਣ ਕਾਰਨ ਸਰੀਰ ਦਾ ਤਾਪਮਾਨ ਆਮ ਨਾ ਹੋਣ ਕਰਕੇ ਡਾਕਟਰਾਂ ਨੂੰ ਪੋਸਟਮਾਰਟਮ ਮੁਲਤਵੀ ਕਰਨਾ ਪਿਆ ਸੀ।

ਇਸ ਮਾਮਲੇ ਨੂੰ ਲੈ ਕੇ ਪਰਵਿੰਦਰ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਵਾਲੇ ਟ੍ਰੋਲਰਾਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਹੈ। ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਹੋ ਰਹੀ ਆਲੋਚਨਾ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਟ੍ਰੋਲ ਕਰਨ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿੱਚ ਚੁਣੌਤੀ ਦਿੱਤੀ।

ਦੂਜੇ ਪਾਸੇ, ਝੋਟਾ ਦੇ ਪਿਤਾ ਭੀਮ ਸਿੰਘ ਨੇ ਅੰਤਿਮ ਸੰਸਕਾਰ ਤੋਂ ਪਹਿਲਾਂ ਮਾਨਸਾ ਦੇ SSP ਵੈਭਵ ਚੌਧਰੀ ਦਾ ਤਬਾਦਲਾ ਕਰਨ ਦੀ ਮੰਗ ਉਠਾਈ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਨਸ਼ਿਆਂ ਨੂੰ ਰੋਕਣ ਵਿੱਚ ਪੁਲਿਸ ਦੀ ਨਾਕਾਮੀ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਗਈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ SSP ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਹ ਭੋਜਨ ਨਹੀਂ ਖਾਣਗੇ। ਇਸ ਮੁੱਦੇ ਨੂੰ ਲੈ ਕੇ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਵੀ ਗੱਲਬਾਤ ਹੋਣ ਦਾ ਦਾਅਵਾ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.