ਤਾਜਾ ਖਬਰਾਂ
ਪਰਮਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਕਈ ਦਿਨਾਂ ਤੋਂ ਸੁਰੱਖਿਅਤ ਰੱਖੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੱਜ PGI ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰਵਾਇਆ ਗਿਆ। ਇਹ ਪੂਰੀ ਪ੍ਰਕਿਰਿਆ CBI ਦੀ ਨਿਗਰਾਨੀ ਹੇਠ ਮੁਕੰਮਲ ਹੋਈ। ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਹੁਣ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜਾਣਕਾਰੀ ਅਨੁਸਾਰ, 13 ਅਕਤੂਬਰ ਨੂੰ ਪਰਮਿੰਦਰ ਝੋਟੇ ਦੀ ਮੌਤ ਹੋਈ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੁਰੱਖਿਅਤ ਰੱਖਣ ਲਈ ਫ੍ਰੀਜ਼ਰ ਵਿੱਚ ਰੱਖਿਆ ਗਿਆ ਸੀ। ਲੰਬੇ ਸਮੇਂ ਤੱਕ ਫ੍ਰੀਜ਼ਰ ਵਿੱਚ ਰਹਿਣ ਕਾਰਨ ਦੇਹ ਬਹੁਤ ਜ਼ਿਆਦਾ ਜੰਮ ਗਈ ਸੀ, ਜਿਸ ਕਰਕੇ ਡਾਕਟਰਾਂ ਨੂੰ ਪੋਸਟਮਾਰਟਮ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੇਹ ਨੂੰ ਆਮ ਤਾਪਮਾਨ 'ਤੇ ਲਿਆਉਣ ਲਈ ਲੋੜੀਂਦਾ ਸਮਾਂ ਲੱਗਣ ਤੋਂ ਬਾਅਦ ਅੱਜ ਦੁਪਹਿਰ ਕਰੀਬ 2 ਵਜੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਕੀਤੀ ਗਈ।
8 ਨਵੰਬਰ ਨੂੰ ਮਾਨਸਾ ਵਿਖੇ ਹੋਵੇਗਾ ਅੰਤਿਮ ਸੰਸਕਾਰ
ਪਰਿਵਾਰ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ, 8 ਨਵੰਬਰ ਦਿਨ ਐਤਵਾਰ ਨੂੰ ਸਵੇਰੇ ਕਰੀਬ 5 ਵਜੇ ਮ੍ਰਿਤਕ ਦੇਹ PGI ਚੰਡੀਗੜ੍ਹ ਤੋਂ ਮਾਨਸਾ ਲਈ ਰਵਾਨਾ ਹੋਵੇਗੀ। ਇਸ ਤੋਂ ਬਾਅਦ ਸਵੇਰੇ 11 ਤੋਂ 12 ਵਜੇ ਦੇ ਵਿਚਕਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਪਰਮਿੰਦਰ ਝੋਟੇ ਦਾ ਅੰਤਿਮ ਸੰਸਕਾਰ ਮਾਨਸਾ ਵਿਖੇ ਉਨ੍ਹਾਂ ਦੇ ਘਰ ਨੇੜੇ ਸਥਿਤ ਜੱਦੀ ਜ਼ਮੀਨ ਵਿੱਚ ਕੀਤਾ ਜਾਵੇਗਾ।
ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਗਲਤ ਖ਼ਬਰਾਂ
ਦੂਜੇ ਪਾਸੇ, ਅੰਤਿਮ ਸੰਸਕਾਰ ਦੀ ਤਰੀਕ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲ ਰਹੀਆਂ ਹਨ। ਕੁਝ ਪੋਸਟਾਂ ਵਿੱਚ ਅੰਤਿਮ ਸੰਸਕਾਰ ਹੋ ਚੁੱਕਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਪਰਿਵਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅੰਤਿਮ ਸੰਸਕਾਰ 8 ਨਵੰਬਰ ਨੂੰ ਹੀ ਕੀਤਾ ਜਾਵੇਗਾ।
Get all latest content delivered to your email a few times a month.