ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੀਨੀਅਰ ਆਈਪੀਐੱਸ ਅਧਿਕਾਰੀਆਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ 'ਤੇ ਸਮੂਹ ਪੰਜਾਬ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।
ਇਸ ਮੌਕੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀ ਸੁਰੱਖਿਆ ਬਰਕਰਾਰ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ। ਤਿਉਹਾਰਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਲੋਕਾਂ ਦੇ ਜਸ਼ਨਾਂ ਨੂੰ ਸੁਰੱਖਿਅਤ ਬਣਾਉਣ ਲਈ ਪੁਲਿਸ ਵੱਲੋਂ ਚੌਕਸੀ ਵਧਾਉਣ ਦੇ ਨਾਲ ਪੁਖ਼ਤਾ ਤਿਆਰੀਆਂ ਕੀਤੀਆਂ ਗਈਆਂ ਹਨ।
ਪੰਜਾਬ ਪੁਲਿਸ ਨੇ ਭਰੋਸਾ ਦਿਵਾਇਆ ਕਿ ਤਿਉਹਾਰੀ ਸੀਜ਼ਨ ਦੌਰਾਨ ਸੂਬੇ ਵਿੱਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਮੁਸਤੈਦ ਹਨ।
Get all latest content delivered to your email a few times a month.