IMG-LOGO
ਹੋਮ ਪੰਜਾਬ: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ...

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Admin User - Nov 09, 2026 04:41 PM
IMG


ਚੰਡੀਗੜ੍ਹ, 9 ਨਵੰਬਰ 2026:


ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ 'ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ।


ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ, ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸਾ ਤੋਂ ਜਵਾਬ ਮੰਗਣਾ ਚਾਹੀਦਾ ਹੈ, ਜੋ ਕਈ ਦਿਨਾਂ ਤੋਂ ਪੰਜਾਬ ਤੋਂ ਧੂੰਆਂ ਆਉਣ ਦੀ ਬਿਆਨਬਾਜ਼ੀ ਕਰ ਰਹੇ ਸਨ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਪੰਜਾਬ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ 90% ਤੱਕ ਕੰਟਰੋਲ ਹਾਸਲ ਕਰ ਲਿਆ ਹੈ, ਜਦਕਿ ਪਿਛਲੇ ਸਾਲ 80% ਕਮੀ ਦਰਜ ਕੀਤੀ ਗਈ ਸੀ—ਜਿਸ ਦਾ ਸਬੂਤ ਖੁਦ ਸੰਸਦ ਦੇ ਅਧਿਕਾਰਤ ਰਿਕਾਰਡ ਵਿੱਚ ਦਰਜ ਕੇਂਦਰ ਸਰਕਾਰ ਦੇ ਜਵਾਬ ਵਿੱਚ ਮੌਜੂਦ ਹੈ।


ਭਾਜਪਾ ਦੀ ਕਿਸਾਨ-ਵਿਰੋਧੀ ਮਾਨਸਿਕਤਾ 'ਤੇ ਹਮਲਾ ਬੋਲਦਿਆਂ ਪੰਨੂ ਨੇ ਕਿਹਾ ਕਿ ਦਿੱਲੀ ਸਰਹੱਦਾਂ 'ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਬਾਰੇ ਭਾਜਪਾ ਨੇ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ। ਹਰ ਰੋਜ਼ ਕੋਈ ਨਾ ਕੋਈ ਭਾਜਪਾ ਆਗੂ ਆ ਕੇ ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕਰਦਾ ਹੈ। ਪੰਜਾਬ ਨੇ ਲਗਭਗ ਮੁਕੰਮਲ ਤੌਰ 'ਤੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਕੇਲ ਪਾ ਲਈ ਹੈ, ਇਸ ਲਈ ਭਾਜਪਾ ਨੂੰ ਝੂਠੀ ਬਿਆਨਬਾਜ਼ੀ ਬੰਦ ਕਰਕੇ ਆਪਣੀਆਂ ਨਾਕਾਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.