IMG-LOGO
ਹੋਮ ਪੰਜਾਬ: ਪਰਵਿੰਦਰ ਝੋਟਾ ਦੀ ਯਾਦ ’ਚ ਪਰਿਵਾਰ ਨੇ ਅਸਥੀਆਂ ਦਫ਼ਨਾ ਕੇ...

ਪਰਵਿੰਦਰ ਝੋਟਾ ਦੀ ਯਾਦ ’ਚ ਪਰਿਵਾਰ ਨੇ ਅਸਥੀਆਂ ਦਫ਼ਨਾ ਕੇ ਲਗਾਇਆ ਫਲਦਾਰ ਰੁੱਖ, 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ

Admin User - Nov 09, 2026 04:59 PM
IMG

ਮਰਹੂਮ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਇੱਕ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਪਰਿਵਾਰ ਨੇ ਝੋਟਾ ਦੀਆਂ ਅਸਥੀਆਂ ਨੂੰ ਜ਼ਮੀਨ ਵਿੱਚ ਦਫ਼ਨ ਕਰਕੇ ਉੱਥੇ ਇੱਕ ਫਲਦਾਰ ਰੁੱਖ ਲਗਾਇਆ ਹੈ। ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਇਸ ਰੁੱਖ ਦੀ ਰੋਜ਼ਾਨਾ ਦੇਖਭਾਲ ਕੀਤੀ ਜਾਵੇਗੀ ਤਾਂ ਜੋ ਇਹ ਰੁੱਖ ਉਨ੍ਹਾਂ ਦੀ ਯਾਦ ਦੀ ਨਿਸ਼ਾਨੀ ਬਣਿਆ ਰਹੇ।

15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ

ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਈ ਜਾਵੇਗੀ। ਪਰਿਵਾਰ ਨੇ ਸੰਗਤ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ 8 ਨਵੰਬਰ ਨੂੰ ਮਾਨਸਾ ਵਿਖੇ ਕੀਤਾ ਗਿਆ ਸੀ। ਉਨ੍ਹਾਂ ਦੇ ਦੋਵੇਂ ਪੁੱਤਰਾਂ ਅੰਗਦਵੀਰ ਅਤੇ ਹਰਫਤੇਹ ਨੇ ਆਪਣੇ ਪਿਤਾ ਨੂੰ ਮੁੱਖ ਅਗਨੀ ਦਿੱਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਅੰਤਿਮ ਵਿਦਾਈ ਦੇਣ ਲਈ ਪਹੁੰਚੇ ਹੋਏ ਸਨ। ਝੋਟਾ ਦੀ ਪਤਨੀ ਮਨਪ੍ਰੀਤ ਕੌਰ ਵੀ ਅੰਤਿਮ ਸੰਸਕਾਰ ਦੌਰਾਨ ਲਗਾਤਾਰ ਵਾਹਿਗੁਰੂ ਦਾ ਜਾਪ ਕਰਦੀ ਰਹੀ।

ਇਨਸਾਫ਼ ਕਮੇਟੀ ਨੇ ਪਰਿਵਾਰ ਨੂੰ ਸਾਥ ਦੇਣ ਦਾ ਕੀਤਾ ਐਲਾਨ

ਦੂਜੇ ਪਾਸੇ, ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਖਾਣਾ ਛੱਡਿਆ ਗਿਆ ਸੀ। ਇਨਸਾਫ਼ ਕਮੇਟੀ ਨੇ ਵੀ ਕਿਹਾ ਹੈ ਕਿ ਭਾਵੇਂ ਧਰਨਾ ਸਮਾਪਤ ਹੋ ਗਿਆ ਹੈ, ਪਰ ਉਹ ਹਰ ਹਾਲਤ ਵਿੱਚ ਝੋਟਾ ਦੇ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.