ਤਾਜਾ ਖਬਰਾਂ
ਫਿਰੋਜ਼ਪੁਰ ਦੇ ਪਿੰਡ ਝੋਕ ਮੋਹੜੇ ਵਿੱਚ ਦੇਰ ਰਾਤ ਇੱਕ ਘਰ ਦੇ ਬਾਹਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਗੁਰਪਿਆਰ ਸਿੰਘ ਅਨੁਸਾਰ, ਰਾਤ ਕਰੀਬ 11:45 ਵਜੇ ਦੋ ਵਿਅਕਤੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਆਉਂਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾਵਰਾਂ ਵੱਲੋਂ ਕੁੱਲ ਸੱਤ ਫਾਇਰ ਕੀਤੇ ਗਏ। ਇਸ ਦੌਰਾਨ ਇੱਕ ਗੋਲੀ ਘਰ ਦੀ ਕੰਧ ਵਿੱਚ ਲੱਗੀ, ਜਦਕਿ ਹੋਰ ਗੋਲੀਆਂ ਘਰ ਦੇ ਆਲੇ-ਦੁਆਲੇ ਚੱਲੀਆਂ ਹੋਈਆਂ ਮਿਲੀਆਂ। ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਗੁਰਪਿਆਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਫਾਇਰਿੰਗ ਕਰਨ ਦੇ ਨਾਲ-ਨਾਲ ਦੋਵੇਂ ਵਿਅਕਤੀਆਂ ਨੇ ਘਰ ਦੇ ਮੁੱਖ ਗੇਟ ਨੂੰ ਲੱਤਾਂ ਮਾਰ ਕੇ ਨੁਕਸਾਨ ਪਹੁੰਚਾਇਆ। ਗੋਲੀਆਂ ਦੀ ਆਵਾਜ਼ ਅਤੇ ਹਮਲਾਵਰਾਂ ਦੇ ਡਰ ਕਾਰਨ ਪਰਿਵਾਰ ਘਰ ਅੰਦਰ ਹੀ ਰਿਹਾ। ਵਾਰਦਾਤ ਤੋਂ ਬਾਅਦ ਦੋਵੇਂ ਮੁਲਜ਼ਮ ਉੱਥੋਂ ਫਰਾਰ ਹੋ ਗਏ।
ਘਟਨਾ ਸਬੰਧੀ ਸਵੇਰੇ ਥਾਣਾ ਲੱਖੋ ਕੇ ਬਹਿਰਾਮ ਵਿਖੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸ਼ਿਕਾਇਤ ਦੇ ਆਧਾਰ ’ਤੇ ਗੁਰੂਹਰਸਹਾਏ ਦੇ ਡੀਐਸਪੀ ਤੇਜਿੰਦਰਪਾਲ ਸਿੰਘ ਅਤੇ ਥਾਣਾ ਲੱਖੋ ਕੇ ਬਹਿਰਾਮ ਦੇ ਐਸਐਚਓ ਪਰਮਜੀਤ ਕੌਰ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.