IMG-LOGO
ਹੋਮ ਪੰਜਾਬ: ਲੁਧਿਆਣਾ ’ਚ ‘ਆਪ’ ਆਗੂ ਅਮਰੀਕ ਸਿੰਘ ਬਿੱਟਾ ਦੇ ਘਰ ਬਾਹਰ...

ਲੁਧਿਆਣਾ ’ਚ ‘ਆਪ’ ਆਗੂ ਅਮਰੀਕ ਸਿੰਘ ਬਿੱਟਾ ਦੇ ਘਰ ਬਾਹਰ ਫਾਇਰਿੰਗ, ਕਾਰ ਦੀ ਛੱਤ ’ਚ ਮਿਲਿਆ ਗੋਲੀ ਦਾ ਨਿਸ਼ਾਨ

Admin User - Nov 09, 2026 06:51 PM
IMG

ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਕੌਂਸਲਰ ਅਮਰੀਕ ਸਿੰਘ ਬਿੱਟਾ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਦੇਰ ਰਾਤ ਵਾਹਗੁਰੂ ਰੋਡ ਦੇ ਦੁਰਗਾ ਨਗਰ ਇਲਾਕੇ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਘਰ ਦੇ ਬਾਹਰ ਖੜ੍ਹੀ ਕ੍ਰੇਟਾ ਕਾਰ ਦੀ ਛੱਤ ਵਿੱਚ ਸ਼ੱਕੀ ਸੁਰਾਖ ਮਿਲਿਆ ਹੈ, ਜਦਕਿ ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।

ਘਟਨਾ ਦਾ ਪਤਾ ਸੋਮਵਾਰ ਸਵੇਰੇ ਉਸ ਸਮੇਂ ਲੱਗਾ ਜਦੋਂ ਅਮਰੀਕ ਸਿੰਘ ਬਿੱਟਾ ਦੇ ਭਰਾ ਨੇ ਕਾਰ ਦੀ ਜਾਂਚ ਕੀਤੀ। ਕਾਰ ਦੀ ਛੱਤ ਅਤੇ ਵਾਈਪਰ ਕੋਲ ਗੋਲੀ ਦਾ ਖੋਲ ਮਿਲਣ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪਰਿਵਾਰ ਨੇ ਇਸ ਘਟਨਾ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖਦਸ਼ਾ ਜਤਾਇਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਮਿਲ ਚੁੱਕੀਆਂ ਹਨ। ਇਸ ਸਬੰਧੀ ਸ਼ਿਮਲਾਪੁਰੀ ਥਾਣੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਹੈ।

ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਪੱਖ ਵੀ ਜਾਂਚਿਆ ਜਾ ਰਿਹਾ ਹੈ ਕਿ ਗੋਲੀ ਸਿੱਧੀ ਕਾਰ ਨੂੰ ਨਿਸ਼ਾਨਾ ਬਣਾ ਕੇ ਚਲਾਈ ਗਈ ਸੀ ਜਾਂ ਹਵਾਈ ਫਾਇਰਿੰਗ ਦੌਰਾਨ ਕਾਰ ਨੂੰ ਲੱਗੀ।

ਪੁਲਿਸ ਅਧਿਕਾਰੀਆਂ ਮੁਤਾਬਕ ਸੀਸੀਟੀਵੀ ਫੁਟੇਜ ਅਤੇ ਫੋਰੈਂਸਿਕ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਘਟਨਾ ਸਬੰਧੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.