IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2...

ਅੰਮ੍ਰਿਤਸਰ 'ਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

Admin User - Nov 10, 2026 06:54 PM
IMG

ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਨਾਬਾਲਗ ਵੀ ਸ਼ਾਮਲ ਹਨ, ਨੂੰ ਇੱਕ ਰੌਕੇਟ ਪ੍ਰੋਪੈਲਡ ਗ੍ਰਨੇਡ (ਆਰਪੀਜੀ) — 22 ਨੈਟੋ ਐਂਟੀ-ਟੈਂਕ ਮਿਜ਼ਾਈਲ ਲਾਂਚਰ, ਦੋ 9ਐਮਐਮ ਗਲੌਕ ਪਿਸਤੌਲਾਂ, 106 ਜ਼ਿੰਦਾ ਕਾਰਤੂਸਾਂ, 7.9 ਕਿਲੋ ਹੈਰੋਇਨ, 5.1 ਕਿਲੋ ਅਫੀਮ ਅਤੇ 2.3 ਕਿਲੋ 'ਆਈਸੀਈ' (ਮੈਥਾਮਫੇਟਾਮਾਈਨ) ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।


ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਕਿਰਪਾਲ ਸਿੰਘ ਉਰਫ਼ ਗੁਰਪਾਲ (20) ਵਾਸੀ ਪਿੰਡ ਚੀਚਾ; ਲਵਪ੍ਰੀਤ ਸਿੰਘ ਉਰਫ਼ ਨਵਪ੍ਰੀਤ ਸਿੰਘ ਉਰਫ਼ ਨਵ (25) ਵਾਸੀ ਪਿੰਡ ਧਾਰੀਵਾਲ, ਲੋਪੋਕੇ; ਬਲਕਾਰ ਸਿੰਘ (41) ਵਾਸੀ ਕੋਟਲੀ ਦੁਸਾਂਧੀ; ਸੁਖਜੀਤ ਸਿੰਘ (19) ਵਾਸੀ ਅਜਨਾਲਾ ਅਤੇ ਤਿੰਨ ਨਾਬਾਲਗਾਂ ਵਜੋਂ ਹੋਈ ਹੈ।


ਹਥਿਆਰਾਂ, ਅਸਲੇ ਅਤੇ ਨਸ਼ਿਆਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਇੱਕ ਡਰੋਨ, ਇੱਕ ਜੀਪੀਐਸ ਟ੍ਰੈਕਿੰਗ ਯੰਤਰ ਅਤੇ ਪੰਜ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਤ ਸੰਚਾਲਕਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਖੇਪ ਦੀ ਸਪਲਾਈ ਅਪਰਾਧਿਕ ਅਨਸਰਾਂ ਵਿੱਚ ਵੰਡਣ ਲਈ ਕਰਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।


ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ, ਅੰਮ੍ਰਿਤਸਰ ਦਿਹਾਤੀ ਅਤੇ ਕੇਂਦਰੀ ਏਜੰਸੀਆਂ ਦੀ ਸਾਂਝੀ ਟੀਮ ਨੇ 22 ਨੈਟੋ ਆਰਪੀਜੀ ਐਂਟੀ-ਟੈਂਕ ਮਿਜ਼ਾਈਲ ਲਾਂਚਰ ਸਮੇਤ ਗੁਰਕਿਰਪਾਲ ਸਿੰਘ ਉਰਫ਼ ਗੁਰਪਾਲ ਅਤੇ ਉਸ ਦੇ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।


ਦੂਜੇ ਆਪ੍ਰੇਸ਼ਨ ਬਾਰੇ ਉਨ੍ਹਾਂ ਦੱਸਿਆ ਕਿ ਥਾਣਾ ਲੋਪੋਕੇ ਦੀਆਂ ਟੀਮਾਂ ਨੇ ਬੀ.ਐਸ.ਐਫ ਨਾਲ ਮਿਲ ਕੇ ਬਾਰਡਰ ਆਊਟਪੋਸਟ (ਬੀਓਪੀ) ਉੱਤਰ ਧਾਰੀਵਾਲ ਖੇਤਰ ਵਿੱਚ ਇੱਕ ਸਾਂਝਾ ਤਲਾਸ਼ੀ ਮੁਹਿੰਮ ਚਲਾਈ ਅਤੇ ਦੋ 9 ਐਮਐਮ ਗਲੋਕ ਪਿਸਤੌਲਾਂ, ਦੋ ਮੈਗਜ਼ੀਨਾਂ ਅਤੇ ਅਸਲੇ ਸਮੇਤ ਲਵਪ੍ਰੀਤ ਸਿੰਘ ਉਰਫ਼ ਨਵਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮ ਦੇ ਦੋ ਹੋਰ ਸਾਥੀਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਆਈਜੀਪੀ ਨੇ ਦੱਸਿਆ ਕਿ ਤੀਜੇ ਆਪ੍ਰੇਸ਼ਨ ਵਿੱਚ, ਥਾਣਾ ਭਿੰਡੀ ਸੈਦਾਂ ਦੀਆਂ ਟੀਮਾਂ ਨੇ ਬੀ.ਐਸ.ਐਫ ਨਾਲ ਮਿਲ ਕੇ 2.3 ਕਿਲੋ ਆਸੀਈ ਡਰੱਗ ਬਰਾਮਦ ਸਮੇਤ ਬਲਕਾਰ ਸਿੰਘ, ਸੁਖਜੀਤ ਸਿੰਘ ਅਤੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰਕੇ ਆਸੀਈ ਡਰੱਗ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਜਾਂਚ ਤੋਂ ਪਤਾ ਲੱਗਾ ਹੈ ਕਿ ਬਲਕਾਰ ਸਿੰਘ, ਜਿਸ ਦੀ ਖੇਤੀਬਾੜੀ ਜ਼ਮੀਨ ਅੰਤਰਰਾਸ਼ਟਰੀ ਸਰਹੱਦੀ ਵਾੜ ਨਾਲ ਲੱਗਦੀ ਹੈ, ਨੇ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਸੁਟਵਾਉਣ ਦਾ ਪ੍ਰਬੰਧ ਕੀਤਾ ਸੀ ਅਤੇ ਇਸ ਨੂੰ ਅੱਗੇ ਵੰਡਣ ਲਈ ਅਜਨਾਲਾ ਦੇ ਸਥਾਨਕ ਨੌਜਵਾਨਾਂ ਨੂੰ ਸ਼ਾਮਲ ਕੀਤਾ ਸੀ।


ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਭਿੰਡੀ ਸੈਦਾਂ ਦੀਆਂ ਟੀਮਾਂ ਵੱਲੋਂ ਸਰਹੱਦੀ ਖੇਤਰ 'ਚ ਚਲਾਏ ਗਏ ਦੋ ਹੋਰ ਬਰਾਮਦਗੀ ਅਭਿਆਨਾਂ ਦੌਰਾਨ ਪਿੰਡ ਅਵਾਨ ਲੱਖਾ ਸਿੰਘ ਨੇੜਿਓਂ ਡਰੋਨ ਰਾਹੀਂ ਸੁੱਟੀ ਗਈ 7.904 ਕਿੱਲੋ ਹੈਰੋਇਨ ਅਤੇ ਇੱਕ ਟ੍ਰੈਕਰ ਯੰਤਰ ਬਰਾਮਦ ਕੀਤਾ ਗਿਆ। ਬੀ.ਐਸ.ਐਫ ਨਾਲ ਬੀਓਪੀ ਫਤਿਹਪੁਰ ਖੇਤਰ ਵਿਖੇ ਸਾਂਝੀ ਰਾਤ ਨੂੰ ਕੀਤੀ ਤਲਾਸ਼ੀ ਦੌਰਾਨ 5.152 ਕਿਲੋ ਅਫ਼ੀਮ ਦਾ ਪੈਕੇਟ ਵੀ ਜ਼ਬਤ ਕੀਤਾ ਗਿਆ।


ਇਸ ਸਬੰਧੀ ਪੰਜ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਸ ਵਿੱਚ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4, ਅਤੇ 5 ਤਹਿਤ ਐਫ.ਆਈ.ਆਰ ਨੰਬਰ 487 ਮਿਤੀ 06.11.2026 ਨੂੰ ਥਾਣਾ ਘਰਿੰਡਾ ਵਿਖੇ; ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ ਨੰਬਰ 359 ਮਿਤੀ 04.11.2026 ਨੂੰ ਥਾਣਾ ਲੋਪੋਕੇ ਵਿਖੇ; ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਤਹਿਤ ਐਫ.ਆਈ.ਆਰ ਨੰਬਰ 184 ਮਿਤੀ 10.11.2026, ਧਾਰਾ 21 ਅਤੇ 23 ਤਹਿਤ ਐਫ.ਆਈ.ਆਰ ਨੰਬਰ 180 ਅਤੇ ਧਾਰਾ 18 ਤਹਿਤ ਐਫ.ਆਈ.ਆਰ ਨੰਬਰ 181 ਨੂੰ ਥਾਣਾ ਭਿੰਡੀ ਸੈਦਾਂ ਵਿਖੇ ਦਰਜ ਕੀਤੇ ਮਾਮਲੇ ਸ਼ਾਮਲ ਹਨ।

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.