IMG-LOGO
ਹੋਮ ਪੰਜਾਬ: ਜਲੰਧਰ ਦੇ ਕੈਫ਼ੇ ’ਚ ਪੁਲਿਸ ਦੀ ਰੇਡ, ਮਾਲਕ ਸਮੇਤ 2...

ਜਲੰਧਰ ਦੇ ਕੈਫ਼ੇ ’ਚ ਪੁਲਿਸ ਦੀ ਰੇਡ, ਮਾਲਕ ਸਮੇਤ 2 ਵਿਅਕਤੀ ਗ੍ਰਿਫ਼ਤਾਰ; .45 ਬੋਰ ਪਿਸਤੌਲ ਬਰਾਮਦ

Admin User - Nov 11, 2026 08:48 PM
IMG

ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿੱਚ ਸਥਿਤ ਟੂ ਬਲੈਂਡ ਕੈਫ਼ੇ ਵਿਖੇ ਪੁਲਿਸ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਅਤੇ ਜਨਤਕ ਥਾਂ ’ਤੇ ਹਥਿਆਰ ਲਿਜਾਣ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਗੁਪਤ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ-7 ਦੀ ਟੀਮ ਨੇ ਕੈਫ਼ੇ ’ਤੇ ਛਾਪਾ ਮਾਰ ਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਇਸ ਦੌਰਾਨ ਪੁਲਿਸ ਨੇ ਇੱਕ ਲਾਇਸੰਸੀ .45 ਬੋਰ ਪਿਸਤੌਲ ਵੀ ਜ਼ਬਤ ਕੀਤਾ ਹੈ।

ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ 6 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜਨਤਕ ਥਾਵਾਂ, ਹੋਟਲਾਂ, ਮੈਰਿਜ ਪੈਲੇਸਾਂ ਅਤੇ ਕੈਫ਼ਿਆਂ ਵਿੱਚ ਹਥਿਆਰ ਲਿਜਾਣ ਅਤੇ ਉਨ੍ਹਾਂ ਦੀ ਨੁਮਾਇਸ਼ ਕਰਨ ’ਤੇ ਪਾਬੰਦੀ ਲਗਾਈ ਗਈ ਸੀ। ਇਸ ਦਾ ਮਕਸਦ ਗੰਨ ਕਲਚਰ ਨੂੰ ਰੋਕਣਾ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਹੈ।

ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਰਬਨ ਅਸਟੇਟ ਫੇਜ਼-2 ਦੇ SCO ਨੰਬਰ 116-117 ਵਿੱਚ ਸਥਿਤ ਟੂ ਬਲੈਂਡ ਕੈਫ਼ੇ ਅੰਦਰ ਕੁਝ ਵਿਅਕਤੀ ਹਥਿਆਰ ਲੈ ਕੇ ਮੌਜੂਦ ਹਨ। ਇਸ ਤੋਂ ਬਾਅਦ ਇੰਸਪੈਕਟਰ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕੀਤੀ।

ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੀ ਪਛਾਣ ਕੈਫ਼ੇ ਮਾਲਕ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਸ਼ਿਵਾ ਥਾਪਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਸ਼ਿਵਾ ਥਾਪਰ ਕੋਲੋਂ ਲਾਇਸੰਸੀ .45 ਬੋਰ ਦਾ ਪਿਸਤੌਲ ਮਿਲਿਆ।

ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-7 ਵਿਖੇ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 223 ਤਹਿਤ ਐੱਫ਼.ਆਈ.ਆਰ. ਨੰਬਰ 301, ਮਿਤੀ 11 ਨਵੰਬਰ 2026 ਨੂੰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਪ੍ਰਸ਼ਾਸਨ ਨੇ ਚਿਤਾਵਨੀ ਦਿੱਤੀ ਹੈ ਕਿ ਜਨਤਕ ਥਾਵਾਂ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਸੋਸ਼ਲ ਮੀਡੀਆ ਰਾਹੀਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਲੋਕਾਂ ਅਤੇ ਕਾਰੋਬਾਰੀਆਂ ਨੂੰ ਪੁਲਿਸ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.