IMG-LOGO
ਹੋਮ ਪੰਜਾਬ: ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ...

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Admin User - Nov 12, 2026 08:03 PM
IMG

ਚੰਡੀਗੜ੍ਹ, 12 ਨਵੰਬਰ: 

ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ ਲਗਾਤਾਰ ਨਿਗਰਾਨੀ ਲਈ, ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਸੂਬੇ ਦੀਆਂ ਸਾਰੀਆ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਸਥਾਪਤ ਰਾਜ ਪੱਧਰੀ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ ਗਿਆ।

ਇਸ ਮੌਕੇ ਸ੍ਰੀਮਤੀ ਮਿਤਰਾ ਵਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਭਾਰਤ ਇਲੈਕਟ੍ਰਾਨਿਕ ਲਿਮਟਿਡ ਦੇ ਅਧਿਕਾਰੀਆਂ ਦੀ ਇਸ ਪ੍ਰਕਿਰਿਆ ਵਿਚ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਫਸਟ ਲੈਵਲ ਚੈਕਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ, ਜੁਆਇੰਟ ਮੁੱਖ ਚੋਣ ਅਫ਼ਸਰ ਨਵਨੀਤ ਕੌਰ ਬੱਲ, ਜੁਆਇੰਟ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ, ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਅਰਸ਼ਦੀਪ ਸਿੰਘ ਕਲੇਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਸੀ.ਪੀ.ਆਈ.(ਐਮ) ਸੁਨੀਲ ਕੁਮਾਰ ਹਾਜ਼ਰ ਸਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.