IMG-LOGO
ਹੋਮ ਪੰਜਾਬ, ਹਰਿਆਣਾ, ਕੇਜਰੀਵਾਲ ਨੂੰ ਗੈਂਗਸਟਰ ਦੀ ਧਮਕੀ ਮਾਮਲੇ ’ਚ CM ਮਾਨ ਦਾ...

ਕੇਜਰੀਵਾਲ ਨੂੰ ਗੈਂਗਸਟਰ ਦੀ ਧਮਕੀ ਮਾਮਲੇ ’ਚ CM ਮਾਨ ਦਾ BJP ’ਤੇ ਤਿੱਖਾ ਹਮਲਾ, ਕਿਹਾ- ਹਰਿਆਣਾ ਬਣਿਆ ਗੈਂਗਸਟਰਾਂ ਦੀ ਨਰਸਰੀ

Admin User - Nov 12, 2026 09:05 PM
IMG

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗੈਂਗਸਟਰ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਗੈਂਗਸਟਰਾਂ ਨੂੰ ਸੁਰੱਖਿਆ ਅਤੇ ਪਨਾਹ ਦੇ ਰਹੀ ਹੈ। CM ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਵਿਅਕਤੀ ਹਰਿਆਣਾ ਨਾਲ ਸਬੰਧਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਆਦਾਤਰ ਸ਼ੂਟਰ ਵੀ ਹਰਿਆਣਾ ਤੋਂ ਹੀ ਆਉਂਦੇ ਹਨ ਅਤੇ ਇਹ ਸੂਬਾ ਹੁਣ ਗੈਂਗਸਟਰਾਂ ਦੀ ਨਰਸਰੀ ਬਣਦਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਗੁਜਰਾਤ ਤੋਂ ਨਸ਼ਿਆਂ ਦੀ ਸਪਲਾਈ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹਰਿਆਣਾ ਅਤੇ ਗੁਜਰਾਤ ਦੋਵਾਂ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੇ ਸਮੇਂ ਭਾਜਪਾ ਵੱਲੋਂ ਈਡੀ, ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦੇ ਨਾਲ-ਨਾਲ ਗੈਂਗਸਟਰਾਂ ਦੀ ਵੀ ਵਰਤੋਂ ਕੀਤੀ ਜਾਂਦੀ ਹੈ।

ਇਸ ਮੌਕੇ ਕਾਂਗਰਸ ਦੀ ਸਾਈਕਲ ਰੈਲੀ ’ਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੀ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਚੰਨੀ ਅੱਜ ਸਾਈਕਲ ਚਲਾ ਰਹੇ ਹਨ, ਜਦਕਿ ਉਨ੍ਹਾਂ ਦੇ ਘਰੋਂ ਨੋਟਾਂ ਦੇ ਬੰਡਲ ਮਿਲਣ ਦੀ ਗੱਲ ਸਾਹਮਣੇ ਆ ਚੁੱਕੀ ਹੈ। ਮਾਨ ਨੇ ਕਾਂਗਰਸ ਦੇ ਵੱਖ-ਵੱਖ ਆਗੂਆਂ ’ਤੇ ਆਪਸੀ ਖਿੱਚੋਤਾਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਪਾਰਟੀ ਦੇ ਆਗੂ ਵੱਖੋ-ਵੱਖਰੇ ਰੁਖ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵੇਦਾਰ ਸਮਝਦਾ ਹੈ।

7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਦਾਅਵਾ

ਮਾਮਲੇ ਸਬੰਧੀ ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਦੱਸਿਆ ਕਿ 6 ਨਵੰਬਰ 2026 ਨੂੰ ਸ਼ਾਮ ਕਰੀਬ 6 ਵਜੇ ਉਨ੍ਹਾਂ ਦੇ ਨਿੱਜੀ ਮੋਬਾਈਲ ’ਤੇ ਇੱਕ ਅਣਜਾਣ ਨੰਬਰ ਤੋਂ ਫੋਨ ਅਤੇ ਵਟਸਐਪ ਸੁਨੇਹਾ ਪ੍ਰਾਪਤ ਹੋਇਆ। ਸੁਨੇਹਾ ਭੇਜਣ ਵਾਲੇ ਦੀ ਪ੍ਰੋਫਾਈਲ ’ਤੇ “~ $H” ਨਾਮ ਦਿਖਾਈ ਦੇ ਰਿਹਾ ਸੀ।

ਵਿਧਾਇਕ ਅਨੁਸਾਰ, ਸੁਨੇਹਾ ਭੇਜਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਨਾਲ ਜੁੜਿਆ ਦੱਸਦਿਆਂ ਅਰਵਿੰਦ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਮੰਗ ਕੀਤੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵੀ ਦਿੱਤੀ ਗਈ। ਇਸ ਸਬੰਧੀ ਜਰਨੈਲ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਮੋਹਾਲੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.