IMG-LOGO
ਹੋਮ ਪੰਜਾਬ, ਰਾਸ਼ਟਰੀ, ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ...

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਪੰਜ ਸਾਥੀ 11 ਪਿਸਤੌਲਾਂ ਅਤੇ 191 ਕਾਰਤੂਸਾਂ ਸਮੇਤ ਕਾਬੂ

Admin User - Nov 15, 2026 08:41 PM
IMG

ਚੰਡੀਗੜ੍ਹ/ਤਰਨਤਾਰਨ, 15 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਹਿੱਸੇ ਵਜੋਂ, ਇਥੋਪੀਆ ਤੋਂ ਲੋੜੀਂਦੇ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਦੇ ਸਫਲਤਾਪੂਰਵਕ ਡਿਪੋਰਟ ਹੋਣ ਤੋਂ ਬਾਅਦ, ਪੰਜਾਬ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਤਰਨਤਾਰਨ ਪੁਲਿਸ ਨਾਲ ਮਿਲ ਕੇ ਸਾਂਝੇ ਆਪ੍ਰੇਸ਼ਨ ਦੌਰਾਨ ਇਸ ਅਪਰਾਧਿਕ ਨੈੱਟਵਰਕ ਦੇ ਪੰਜ ਅਹਿਮ ਸੰਚਾਲਕਾਂ ਨੂੰ 11 ਨਾਜਾਇਜ਼ ਪਿਸਤੌਲਾਂ ਅਤੇ 191 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈਪਾਲ ਸਿੰਘ ਵਾਸੀ ਗੰਡੀਵਿੰਡ, ਤਰਨ ਤਾਰਨ; ਜਸਵਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਤਰਨ ਤਾਰਨ; ਕਰਨਵੀਰ ਉਰਫ਼ ਕਰਨ ਵਾਸੀ ਪਿੰਡ ਕਾਲੇ ਕੇ, ਤਰਨ ਤਾਰਨ; ਰਣਜੀਤ ਰਾਣਾ ਵਾਸੀ ਪਿੰਡ ਭੋਜੋਕੇ, ਤਰਨ ਤਾਰਨ ਅਤੇ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਰੁਕਨੇਵਾਲਾ, ਫ਼ਿਰੋਜ਼ਪੁਰ ਵਜੋਂ ਹੋਈ ਹੈ। 

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9ਐਮਐਮ ਪਿਸਤੌਲ, ਪੰਜ .30-ਬੋਰ ਪਿਸਤੌਲ ਅਤੇ ਇੱਕ .32-ਬੋਰ ਪਿਸਤੌਲ ਸ਼ਾਮਲ ਹੈ।

ਇਹ ਗ੍ਰਿਫ਼ਤਾਰੀਆਂ 8 ਨਵੰਬਰ, 2026 ਨੂੰ ਇਥੋਪੀਆ ਤੋਂ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਡਿਪੋਰਟ ਕਰਨ ਤੋਂ ਬਾਅਦ ਕੀਤੀ ਗਈ ਪੁਛਗਿੱਛ ਉਪਰੰਤ ਕੀਤੀਆਂ ਗਈਆਂ ਹਨ। ਹਿਰਾਸਤ ਦੌਰਾਨ ਕੀਤੀ ਗਈ ਲਗਾਤਾਰ ਪੁੱਛਗਿੱਛ ਤੋਂ ਅਹਿਮ ਖੁਲਾਸੇ ਹੋਏ ਜਿਨ੍ਹਾਂ ਵਿੱਚ ਪੰਜਾਬ ਅੰਦਰ ਉਸਦੇ ਗੈਂਗ ਨੂੰ ਚਲਾ ਰਹੇ ਕਈ ਸਾਥੀਆਂ ਦੀ ਪਛਾਣ ਅਤੇ ਉਨ੍ਹਾਂ ਦੀਆਂ ਭੂਮਿਕਾਵਾਂ ਬਾਰੇ ਜਾਣਕਾਰੀ ਮਿਲੀ ਹੈ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਨ, ਜਿਨ੍ਹਾਂ ਵਿੱਚ ਫਿਰੌਤੀ ਲਈ ਕੀਤੀ ਗਈ ਗੋਲੀਬਾਰੀ ਦੀਆਂ ਘਟਨਾਵਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਇਸ਼ਾਰੇ 'ਤੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸਨ ਅਤੇ ਇਨ੍ਹਾਂ ਹੈਂਡਲਰਾਂ ਨੇ ਹੀ ਉਕਤ ਮੁਲਜ਼ਮਾਂ ਨੂੰ ਪੰਜਾਬ ਵਿੱਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ।


ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਵਿਆਪਕ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਤੇ ਇਸ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਵਾਸਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।


ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ 8 ਨਵੰਬਰ ਨੂੰ ਗੈਂਗਸਟਰ ਗੁਰਵਿੰਦਰ ਸਿੰਘ ਉਰਫ ਅਫਰੀਦੀ ਨੂੰ ਭਾਰਤ ਵਾਪਸ ਲਿਆਉਣ ਤੋਂ ਤੁਰੰਤ ਬਾਅਦ, ਉਸਦੇ ਪੂਰੇ ਅਪਰਾਧਿਕ ਨੈੱਟਵਰਕ ਨੂੰ ਖਤਮ ਕਰਨ ਅਤੇ ਇਸਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਸ਼ੁਰੂ ਕੀਤੀ ਗਈ ਸੀ। 


ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਅਫਰੀਦੀ ਦੇ ਖੁਲਾਸਿਆਂ ਦੇ ਅਧਾਰ 'ਤੇ, ਏਜੀਟੀਐਫ ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਮਿਲ ਕੇ ਸ਼ੂਟਰਾਂ ਅਤੇ ਉਨ੍ਹਾਂ ਦੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲਿਆਂ ਦੀ ਪਛਾਣ ਕਰਨ, ਉਨ੍ਹਾਂ ਦੀਆਂ ਵਿਅਕਤੀਗਤ ਭੂਮਿਕਾਵਾਂ ਸਥਾਪਤ ਕਰਨ ਅਤੇ ਉਨ੍ਹਾਂ ਦੁਆਰਾ ਵਰਤੇ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦਾ ਪਤਾ ਲਗਾਉਣ ਲਈ ਇੰਟੈਲੀਜੈਂਸ ਅਧਾਰਤ ਜਾਂਚ ਸ਼ੂਰੂ ਕੀਤੀ। ਇਸ ਤੋਂ ਬਾਅਦ ਵਿੱਚ ਕੀਤੀ ਗਈ ਜਾਂਚ ਸਦਕਾ ਟੀਮਾਂ ਨੇ ਸ਼ੂਟਰਾਂ ਵਜੋਂ ਕੰਮ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਵਾਲੇ ਇਨ੍ਹਾਂ ਪੰਜਾਂ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.