ਤਾਜਾ ਖਬਰਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟਵੀਟ ਕਰਕੇ ਖ਼ਾਸ ਅਪੀਲ ਕੀਤੀ ਹੈ, ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਬੇਨਤੀ ਕੀਤੀ ਹੈ, ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਰੀ ਅਪੀਲ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ.., ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਅਰਦਾਸ ਕਰਦੀ ਹੈ... ਸੰਗਤਾਂ ਦੀ ਇਸੇ ਆਸ ਨੂੰ ਮੁੱਖ ਰੱਖਦਿਆਂ ਅਸੀਂ ਪੰਜਾਬ ਵਿਧਾਨ ਸਭਾ 'ਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਸੀਂ। ਮੈਨੂੰ ਉਮੀਦ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੁਸੀਂ ਜਲਦ ਹੀ ਲਾਂਘਾ ਖੋਲ੍ਹਣ ਦਾ ਐਲਾਨ ਕਰੋਗੇ...
Get all latest content delivered to your email a few times a month.