IMG-LOGO
ਹੋਮ ਪੰਜਾਬ: ਲਹਿਰਾ ਹਲਕੇ ਦੇ 7 ਪਿੰਡਾਂ ਨੂੰ ਮਿਲੀ ਖੇਡ ਸਹੂਲਤਾਂ ਦੀ...

ਲਹਿਰਾ ਹਲਕੇ ਦੇ 7 ਪਿੰਡਾਂ ਨੂੰ ਮਿਲੀ ਖੇਡ ਸਹੂਲਤਾਂ ਦੀ ਸੌਗਾਤ, ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਨਵੇਂ ਸਟੇਡੀਅਮਾਂ ਦਾ ਕੀਤਾ ਉਦਘਾਟਨ

Admin User - Nov 16, 2026 08:04 PM
IMG

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਵਿਧਾਨ ਸਭਾ ਹਲਕੇ ਦੇ ਸੱਤ ਪਿੰਡਾਂ ਵਿੱਚ ਤਿਆਰ ਕੀਤੇ ਗਏ ਨਵੇਂ ਸਟੇਡੀਅਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਇਹ ਖੇਡ ਮੈਦਾਨ ਪਿੰਡਾਂ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਸ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਪਿੰਡ ਬਾਦਲਗੜ੍ਹ ਤੋਂ ਕੀਤੀ ਗਈ, ਜਿਸ ਤੋਂ ਬਾਅਦ ਅੰਨਦਾਣਾ, ਬੌਪੁਰ, ਬਨਾਰਸੀ, ਗੁਲਾੜੀ, ਮਨਿਆਣਾ ਅਤੇ ਰਾਮਪੁਰ ਗੁੱਜਰਾਂ ਵਿਖੇ ਵੀ ਸਟੇਡੀਅਮ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਇਨ੍ਹਾਂ ਸਟੇਡੀਅਮਾਂ ਦੇ ਬਣਨ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਆਪਣੇ ਹੀ ਪਿੰਡ ਵਿੱਚ ਬਿਹਤਰ ਮਾਹੌਲ ਮਿਲੇਗਾ। ਸਕੂਲੀ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ ਖੇਡ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਇਸ ਤੋਂ ਇਲਾਵਾ ਖੇਡਾਂ ਵਿੱਚ ਰੁਚੀ ਰੱਖਣ ਵਾਲੇ ਨੌਜਵਾਨਾਂ ਨੂੰ ਰੋਜ਼ਾਨਾ ਅਭਿਆਸ ਕਰਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲੇਗਾ।

ਇਹ ਖੇਡ ਮੈਦਾਨ ਸਿਰਫ਼ ਅਭਿਆਸ ਤੱਕ ਹੀ ਸੀਮਤ ਨਹੀਂ ਰਹਿਣਗੇ, ਸਗੋਂ ਇੱਥੇ ਪਿੰਡ ਪੱਧਰ ਦੇ ਟੂਰਨਾਮੈਂਟ ਅਤੇ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਵਿਚਾਲੇ ਖੇਡ ਮੁਕਾਬਲੇ ਵੀ ਕਰਵਾਏ ਜਾ ਸਕਣਗੇ। ਇਸ ਨਾਲ ਨਵੇਂ ਖਿਡਾਰੀਆਂ ਨੂੰ ਆਪਣੀ ਖੇਡ ਦਾ ਹੁਨਰ ਦਿਖਾਉਣ ਅਤੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਤਜਰਬਾ ਹਾਸਲ ਕਰਨ ਦਾ ਮੌਕਾ ਮਿਲੇਗਾ।

ਸਟੇਡੀਅਮਾਂ ਦੇ ਉਦਘਾਟਨ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਸਹੂਲਤਾਂ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮਦਦ ਮਿਲੇਗੀ। ਇਸ ਦੌਰਾਨ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਪਿਛਲੇ 70-75 ਸਾਲਾਂ ਦੇ ਮੁਕਾਬਲੇ ਵੱਧ ਵਿਕਾਸ ਕਾਰਜ ਕਰਵਾਏ ਹਨ।

ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ, ਪਾਰਟੀ ਅਹੁਦੇਦਾਰ, ਪਿੰਡਾਂ ਦੇ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.