IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਤੇ ਚੰਡੀਗੜ੍ਹ ’ਚ ਵਧਿਆ ਠੰਢ ਦਾ ਜ਼ੋਰ, 22 ਨਵੰਬਰ...

ਪੰਜਾਬ ਤੇ ਚੰਡੀਗੜ੍ਹ ’ਚ ਵਧਿਆ ਠੰਢ ਦਾ ਜ਼ੋਰ, 22 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ

Admin User - Nov 20, 2026 10:33 AM
IMG

ਚੰਡੀਗੜ੍ਹ : ਉੱਤਰੀ ਭਾਰਤ ਵਿੱਚ ਸਰਦੀਆਂ ਦੀ ਦਸਤਕ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਸਵੇਰ ਅਤੇ ਰਾਤ ਵੇਲੇ ਪੈ ਰਹੀ ਸੰਘਣੀ ਧੁੰਦ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣ ਲੱਗਾ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਆਉਂਦੇ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਵਿਜ਼ੀਬਿਲਟੀ (ਦਿਸਣਯੋਗਤਾ) ਘਟਣ ਦੀ ਪੇਸ਼ੀਨਗੋਈ ਕਰਦਿਆਂ 22 ਨਵੰਬਰ ਤੱਕ ਯੈਲੋ/ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।


ਮੌਸਮ ਮਾਹਿਰਾਂ ਅਨੁਸਾਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦੀ ਚਾਦਰ ਵਿਛੀ ਰਹਿਣ ਦੀ ਸੰਭਾਵਨਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਸੜਕੀ ਆਵਾਜਾਈ ਦੇ ਨਾਲ-ਨਾਲ ਰੇਲ ਅਤੇ ਹਵਾਈ ਸੇਵਾਵਾਂ ਦੀ ਰਫ਼ਤਾਰ 'ਤੇ ਵੀ ਬ੍ਰੇਕ ਲੱਗ ਸਕਦੀ ਹੈ।


ਵਿਭਾਗ ਦੀ ਰਿਪੋਰਟ ਮੁਤਾਬਕ 21 ਨਵੰਬਰ ਨੂੰ ਧੁੰਦ ਦਾ ਅਸਰ ਹੋਰ ਵਧੇਗਾ। ਉੱਤਰੀ ਜ਼ਿਲ੍ਹਿਆਂ ਦੇ ਨਾਲ-ਨਾਲ ਮਾਲਵਾ ਖੇਤਰ ਦੇ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮੋਹਾਲੀ ਵਿੱਚ ਵੀ ਸੰਘਣੀ ਧੁੰਦ ਪੈਣ ਦੇ ਆਸਾਰ ਹਨ। 22 ਨਵੰਬਰ ਤੱਕ ਸਥਿਤੀ ਇਸੇ ਤਰ੍ਹਾਂ ਬਣੀ ਰਹੇਗੀ, ਹਾਲਾਂਕਿ 23 ਤੋਂ 25 ਨਵੰਬਰ ਦਰਮਿਆਨ ਮੌਸਮ ਸਾਫ਼ ਹੋਣ ਦੀ ਉਮੀਦ ਹੈ ਅਤੇ ਫਿਲਹਾਲ ਇਨ੍ਹਾਂ ਤਿੰਨ ਦਿਨਾਂ ਲਈ ਕੋਈ ਚਿਤਾਵਨੀ ਨਹੀਂ ਦਿੱਤੀ ਗਈ।


ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਮੌਸਮ ਖੁਸ਼ਕ ਬਣਿਆ ਰਿਹਾ, ਪਰ ਰਾਤ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਫਰੀਦਕੋਟ ਸਭ ਤੋਂ ਠੰਢਾ ਰਿਹਾ, ਜਿੱਥੇ ਪਾਰਾ 7.2 ਡਿਗਰੀ ਤੱਕ ਡਿੱਗ ਗਿਆ, ਜਦਕਿ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਸਭ ਤੋਂ ਵੱਧ 30.7 ਡਿਗਰੀ ਰਿਹਾ।


ਚੰਡੀਗੜ੍ਹ: ਘੱਟੋ-ਘੱਟ 10.4°C

ਅੰਮ੍ਰਿਤਸਰ: ਵੱਧ ਤੋਂ ਵੱਧ 26.8°C | ਘੱਟੋ-ਘੱਟ 9.8°C

ਲੁਧਿਆਣਾ: ਵੱਧ ਤੋਂ ਵੱਧ 26.8°C | ਘੱਟੋ-ਘੱਟ 8.2°C

ਪਟਿਆਲਾ: ਵੱਧ ਤੋਂ ਵੱਧ 28.4°C | ਘੱਟੋ-ਘੱਟ 9.3°C

ਪਠਾਨਕੋਟ: ਵੱਧ ਤੋਂ ਵੱਧ 24.8°C | ਘੱਟੋ-ਘੱਟ 9.4°C

ਬਠਿੰਡਾ: ਵੱਧ ਤੋਂ ਵੱਧ 30.7°C | ਘੱਟੋ-ਘੱਟ 9.5°C

ਫਰੀਦਕੋਟ: ਵੱਧ ਤੋਂ ਵੱਧ 28.2°C | ਘੱਟੋ-ਘੱਟ 7.2°C

ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਣ ਦੀ ਅਪੀਲ

ਮੌਸਮ ਦੇ ਬਦਲਦੇ ਮਿਜ਼ਾਜ ਨੂੰ ਦੇਖਦਿਆਂ ਵਾਹਨ ਚਾਲਕਾਂ ਨੂੰ ਸਵੇਰ ਅਤੇ ਦੇਰ ਰਾਤ ਸਫ਼ਰ ਕਰਦਿਆਂ ਫੌਗ ਲਾਈਟਾਂ ਦੀ ਵਰਤੋਂ ਕਰਨ ਅਤੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.