ਤਾਜਾ ਖਬਰਾਂ
ਚੰਡੀਗੜ੍ਹ 20 ਨਵੰਬਰ-
ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਪਣੀ ਨਵੀਂ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੇ ਜੁੜਨ ਨਾਲ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤੀ ਮਿਲੇਗੀ।
ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਸਾਂਝੇ ਕੀਤੇ ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਨਿੱਘਾ ਸਵਾਗਤ ਹੈ। ਵਿਸ਼ਵ ਕੱਪ ਵਿੱਚ 'ਬੈਸਟ ਸਟੌਪਰ' ਚੁਣੇ ਗਏ ਅਤੇ ਮੌਜੂਦਾ ਸਮੇਂ ਸੁਲਤਾਨਪੁਰ ਲੋਧੀ ਦੇ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਸੇਵਾ ਨਿਭਾਅ ਰਹੇ ਯਾਦਾ ਨੇ ਆਲਮੀ ਪੱਧਰ 'ਤੇ ਆਪਣੀਆਂ ਖੇਡ ਪ੍ਰਾਪਤੀਆਂ ਰਾਹੀਂ ਪੰਜਾਬ ਦਾ ਮਾਣ ਵਧਾਇਆ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਉਨ੍ਹਾਂ ਵਰਗੇ ਖੇਡ ਆਗੂਆਂ ਦੇ ਸ਼ਾਮਲ ਹੋਣ ਨਾਲ ਸੂਬੇ ਵਿੱਚ ਉਸਾਰੂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਸਾਡੇ ਯਤਨਾਂ ਨੂੰ ਹੋਰ ਬਲ ਮਿਲੇਗਾ। ਯਾਦਾ ਜੀ ਨੂੰ ਇਸ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ। ਆਓ, ਰਲ-ਮਿਲ ਕੇ ‘ਰੰਗਲਾ ਪੰਜਾਬ’ ਸਿਰਜਣ ਲਈ ਕੰਮ ਕਰੀਏ।”
ਯਾਦਾ ਸੁਰਖਪੁਰੀਆ ਨੂੰ ਇਸ ਨਵੇਂ ਅਧਿਆਏ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਇੱਕ ਅਜਿਹਾ ‘ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਦਾ ਸੱਦਾ ਦਿੱਤਾ, ਜਿੱਥੇ ਨੌਜਵਾਨਾਂ ਨੂੰ ਖੇਡਾਂ, ਅਨੁਸ਼ਾਸਨ ਅਤੇ ਉਸਾਰੂ ਕੰਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ।
ਉਨ੍ਹਾਂ ਭਰੋਸਾ ਜਤਾਇਆ ਕਿ ਯਾਦਾ ਸੁਰਖਪੁਰੀਆ ਦਾ ਤਜਰਬਾ ਅਤੇ ਖੇਡ ਖੇਤਰ ਵਿੱਚ ਪਾਇਆ ਯੋਗਦਾਨ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰੇਗਾ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਸਾਂਝੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗਾ।
Get all latest content delivered to your email a few times a month.