ਤਾਜਾ ਖਬਰਾਂ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ। ਇਸ ਦੌਰਾਨ ਸਿਟੀ ਪੁਲਿਸ ਅਤੇ ਰੇਲਵੇ ਪੁਲਿਸ (GRP) ਵਿਚਕਾਰ ਘਟਨਾ ਸਥਾਨ ਦੇ ਅਧਿਕਾਰ ਖੇਤਰ ਨੂੰ ਲੈ ਕੇ ਕਾਫ਼ੀ ਸਮੇਂ ਤੱਕ ਉਲਝਣ ਬਣੀ ਰਹੀ। ਦੋਵੇਂ ਪੁਲਿਸ ਇਕਾਈਆਂ ਵੱਲੋਂ ਸ਼ੁਰੂ ਵਿੱਚ ਘਟਨਾ ਵਾਲੀ ਥਾਂ ਨੂੰ ਇੱਕ-ਦੂਜੇ ਦੇ ਖੇਤਰ ਵਿੱਚ ਦੱਸਿਆ ਜਾ ਰਿਹਾ ਸੀ।
ਬਾਅਦ ਵਿੱਚ ਜਾਂਚ ਤੋਂ ਸਪੱਸ਼ਟ ਹੋਇਆ ਕਿ ਘਟਨਾ ਸਥਾਨ GRP ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਜਿਸ ਤੋਂ ਬਾਅਦ ਰੇਲਵੇ ਪੁਲਿਸ ਨੇ ਮਾਮਲੇ ਦੀ ਜਾਂਚ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
GRP ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਫਿਲਹਾਲ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਅਧਿਕਾਰੀਆਂ ਮੁਤਾਬਕ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਤੱਕ ਮੋਰਚਰੀ ਵਿੱਚ ਰੱਖਿਆ ਜਾਵੇਗਾ।
ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਸ਼ੱਕ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਅੱਗੇ ਵਧਾਈ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਮ੍ਰਿਤਕ ਦੀ ਪਛਾਣ ਸਾਹਮਣੇ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।
Get all latest content delivered to your email a few times a month.