ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਕਮੇਟੀ ਦੇ ਮੈਂਬਰਾਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਨੂੰ ਸੱਦਾ ਦਿੱਤਾ।
CM ਮਾਨ ਨੇ ਇਸ ਸੱਦੇ ਅਤੇ ਦਿੱਤੇ ਗਏ ਮਾਣ-ਸਨਮਾਨ ਲਈ ਸਮੁੱਚੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਸਾਰਿਆਂ ਦੀ ਚੰਗੀ ਸਿਹਤ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।
Get all latest content delivered to your email a few times a month.