ਤਾਜਾ ਖਬਰਾਂ
ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੋਗਾ ਦੀ ਵਿਧਾਇਕ ਨੂੰ 26 ਨਵੰਬਰ ਨੂੰ ਤਲਬ ਕਰਨਾ, ਜਿਸ ਦਿਨ ਆਮ ਆਦਮੀ ਪਾਰਟੀ ਮੋਗਾ ਵਿਖੇ 'ਖੁਸ਼ਹਾਲ ਪੰਜਾਬ' ਲਈ ਇੱਕ ਇਤਿਹਾਸਕ ਮਹਾਂ ਰੈਲੀ ਕਰਕੇ ਆਪਣਾ ਸਥਾਪਨਾ ਦਿਵਸ ਮਨਾ ਰਹੀ ਹੈ, ਇਸ ਕਾਰਵਾਈ ਦੇ ਸਮੇਂ ਅਤੇ ਇਰਾਦੇ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਇਹ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਪਾਰਟੀ ਦੀ ਇਤਿਹਾਸਕ ਰੈਲੀ ਵਿੱਚ ਵਿਘਨ ਪਾਉਣ ਦੀ ਇੱਕ ਸਿਆਸਤ ਤੋਂ ਪ੍ਰੇਰਿਤ ਕੋਸ਼ਿਸ਼ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। 'ਆਪ' ਅਜਿਹੀਆਂ ਚਾਲਾਂ ਤੋਂ ਡਰਨ ਵਾਲੀ ਨਹੀਂ ਹੈ।
Get all latest content delivered to your email a few times a month.