ਤਾਜਾ ਖਬਰਾਂ
ਸਤਿਗੁਰੂ ਨਾਨਕ ਪ੍ਰਗਟਿਆ... ਮਿਟੀ ਧੁੰਧ ਜਗ ਚਾਨਣ ਹੋਆ...ਇਸ ਪਾਵਨ ਸ਼ਬਦ ਨਾਲ ਅੱਜ ਪੂਰੀ ਦੁਨੀਆ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾ ਰਹੀ ਹੈ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਗੁਰਦੁਆਰਾ ਸਾਹਿਬਾਨ ਵਿੱਚ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਗੁਰੂ ਘਰਾਂ ਵਿੱਚ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ।
ਸਿੱਖ ਧਰਮ ਦੇ ਬਾਨੀ, ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬੜੀ
ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ
ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਸਵੇਰ ਤੋਂ ਹੀ ਗੁਰੂ ਘਰਾਂ ਵਿੱਚ ਭਾਰੀ
ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ
ਹੋਣ ਲਈ ਪਹੁੰਚ ਰਹੀਆਂ ਹਨ।
ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਵੱਖ-ਵੱਖ ਇਤਿਹਾਸਕ ਅਤੇ ਸਥਾਨਕ ਗੁਰਦੁਆਰਾ ਸਾਹਿਬਾਨਾਂ ਵਿੱਚ ਸ੍ਰੀ
ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾ ਰਹੇ ਹਨ। ਇਸ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾ
ਰਹੇ ਹਨ, ਜਿੱਥੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਜੀ ਦੇ ਜੀਵਨ
ਫਲਸਫੇ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਸੰਗਤਾਂ ਲਈ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ
ਜਾ ਰਹੇ ਹਨ।
ਇਸ ਪਵਿੱਤਰ ਦਿਹਾੜੇ ਦੀ ਖੁਸ਼ੀ ਵਿੱਚ ਸਮੂਹ ਗੁਰੂ ਘਰਾਂ
ਨੂੰ ਰੰਗ-ਬਿਰੰਗੀਆਂ ਲਾਇਟਾਂ ਅਤੇ ਖੂਬਸੂਰਤ ਫੁੱਲਾਂ ਨਾਲ ਬੇਹੱਦ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ, ਜੋ ਹਰ ਕਿਸੇ ਦਾ ਮਨ ਮੋਹ ਰਹੇ ਹਨ। ਪ੍ਰਸ਼ਾਸਨ ਅਤੇ ਗੁਰਦੁਆਰਾ
ਪ੍ਰਬੰਧਕ ਕਮੇਟੀਆਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਦਿਨ ਭਰ ਚੱਲਣ ਵਾਲੇ ਧਾਰਮਿਕ ਸਮਾਗਮਾਂ ਤੋਂ ਬਾਅਦ ਰਾਤ
ਵੇਲੇ ਸੰਗਤਾਂ ਵੱਲੋਂ ਆਪਣੇ ਘਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਵਿੱਚ ਦੀਵੇ ਅਤੇ ਮੋਮਬੱਤੀਆਂ ਜਗਾ
ਕੇ ਸ਼ਾਨਦਾਰ ਦੀਪਮਾਲਾ ਕੀਤੀ ਜਾਵੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ 'ਕਿਰਤ ਕਰੋ, ਨਾਮ ਜਪੋ ਅਤੇ
ਵੰਡ ਛਕੋ' ਦੇ ਉਪਦੇਸ਼ 'ਤੇ ਚੱਲਦਿਆਂ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ
ਰਹੀ ਹੈ।
ਗੁਰੂ ਨਾਨਕ ਦੇਵ ਜੀ ਨੇ ਦੁਨੀਆ ਨੂੰ ਕਿਰਤ ਕਰੋ,
ਨਾਮ ਜਪੋ ਅਤੇ
ਵੰਡ ਛਕੋ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਜਾਤ-ਪਾਤ, ਊਚ-ਨੀਚ ਅਤੇ ਧਾਰਮਿਕ ਵਖਰੇਵਿਆਂ
ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਰਾਹ ਦਿਖਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ
ਸਮਾਜ ਨੂੰ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀਆਂ ਹਨ।ਗੁਰੂ ਨਾਨਕ ਦੇਵ
ਜੀ ਦਾ ਪ੍ਰਕਾਸ਼ ਪੁਰਬ ਸਿਰਫ਼ ਇੱਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਉਨ੍ਹਾਂ ਦੇ ਵਿਚਾਰਾਂ ਨੂੰ
ਆਪਣੇ ਜੀਵਨ ਵਿੱਚ ਅਪਣਾਉਣ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਵੀ ਦਿੰਦਾ ਹੈ।
Get all latest content delivered to your email a few times a month.